ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ੍ਰੀ ਦੁਰਗਿਆਣਾ ਮੰਦਰ ਵਿਚ ਸਰੋਵਰ ਦੀ ਕਾਰ ਸੇਵਾ ਦਾ ਸ਼ੁਭ ਆਰੰਭ ਕਰਨ ਆ ਰਹੇ ਮੁੱਖ ਮੰਤਰੀ
ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਅੱਜ ਸ਼ਾਮ ਮੰਦਰ ਪਹੁੰਚ ਕੇ ਪ੍ਰਬੰਧਾਂ ਦਾ ਜਾਇਜਾ ਲਿਆ।
ਉਨਾਂ ਦੱਸਿਆ ਕਿ 4 ਮਾਰਚ ਨੂੰ 11 ਵਜੇ ਮੁੱਖ ਮੰਤਰੀ ਸ੍ਰੀ ਦੁਰਗਿਆਣਾ ਮੰਦਰ ਪਹੁੰਚਣਗੇ, ਜਿਥੇ ਉਹ ਮੱਥਾ ਟੇਕਣ ਮਗਰੋਂ ਚਾਂਦੀ ਦੀ ਕਹੀ ਨਾਲ ਟੱਪ ਲਗਾ ਕੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਰੂਆਤ ਕਰਨਗੇ।ਉਨਾਂ ਕਿਹਾ ਕਿ 1999 ਤੋਂ ਬਾਅਦ ਸ਼ੁਰੂ ਹੋ ਰਹੀ ਇਸ ਕਾਰ ਸੇਵਾ ਲਈ ਸੰਗਤ ਵਿਚ ਵੀ ਪੂਰਾ ਉਤਸ਼ਾਹ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ, ਵਿਧਾਇਕ ਸੁਨੀਲ ਦੱਤੀ, ਏ.ਡੀ.ਸੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ ਵਿਕਾਸ ਹੀਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …
Punjab Post Daily Online Newspaper & Print Media