ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ ਕਾਰਵਾਈ ਲਈ
ਬਣਾਈ ਗਈ ਉਚ ਪੱਧਰੀ 7 ਮੈਂਬਰੀ ਕਮੇਟੀ ਦੇ ਮੈਂਬਰ ਵਜੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਮੀਟਿੰਗ ਲਈ ਪੁੱਜੇ ਚੀਫ ਖਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।ਸ਼ੋ੍ਰਮਣੀਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਪ੍ਰਧਾਨ ਨਿਰਮਲ ਸਿੰਘ ਨੂੰ ਗੁਰੁ ਦੀ ਬਖਸ਼ਿਸ਼ ਸਿਰੋਪਾਓ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਚਿੱਤਰ ਭੇਂਟ ਕਰਕੇ ਸਨਮਾਨਿਤ ਕੀਤਾ।ਉਨਾਂ ਦੀਵਾਨ ਦੇ ਨਵੇਂ ਚੁਣੇ ਗਏ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੂੰ ਵੀ ਸਿਰੋਪਾਓ ਭੇਟ ਕੀਤਾ।ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਆਸ ਕੀਤੀ ਕਿ ਪ੍ਰਧਾਨ ਨਿਰਮਲ ਸਿੰਘ ਦੀ ਯੋਗ ਅਗਵਾਈ `ਚ ਚੀਫ ਖਾਲਸਾ ਦੀਵਾਨ ਆਪਣੀ ਪੁਰਾਣੀ ਇਤਿਹਾਸਕ ਸ਼ਾਨ ਨੂੰ ਮੁੜ ਬਹਾਲ ਕਰੇਗਾ ।
ਇਸ ਮੌਕੇ ਐਡਵੋਕੇਟ ਭਗਵੰਤਪਾਲ ਸਿੰਘ ਸਿਆਲਕਾ, ਸਖਜਿੰਦਰ ਸਿੰਘ ਪ੍ਰਿੰਸ, ਪ੍ਰਿ: ਇੰਦਰਜੀਤ ਸਿੰਘ ਗੋਗੋਆਣੀ ਆਦਿ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media