ਪਟਨਾ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਤਖਤ ਸਾਹਿਬ ਦੇ ਆਦੇਸ਼ `ਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਵਲੋਂ ਜਥੇਦਾਰ
ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਕੇ ਉਨਾਂ ਦੀ ਜਗਾ ਪ੍ਰਬੰਧ ਚਲਾਉਣ ਲਈ ਗਿਆਨੀ ਰਜਿੰਦਰ ਸਿੰਘ ਨੂੰ ਤਖਤ ਸਾਹਿਬ ਦੀ ਸੇਵਾ ਸੌਂਪੀ ਗਈ ਹੈ।ਕਮੇਟੀ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ ਕਰਨ ਦੇ ਜੋ ਲਿਖਤੀ ਆਦੇਸ਼ ਮਿਲੇ ਸਨ, ਉਨਾਂ `ਤੇ ਅਮਲ ਕਰਦਿਆਂ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਪ੍ਰਧਾਨਗੀ `ਚ ਪ੍ਰੰਬਧਕੀ ਬੋਰਡ ਦੀ ਮੀਟਿੰਗ ਵਲੋਂ ਇਹ ਫੈਸਲਾ ਲ਼ਿਆ ਗਿਆ ਹੈ।ਇਸ ਮੀਟਿੰਗ ਵਿੱਚ 10 ਕਮੇਟੀ ਮੈਂਬਰਾਂ ਦੇ ਸ਼ਾਮਲ ਹੋਣ ਦੀ ਖਬਰ ਹੈ।
ਦੱਸਣਯੋਗ ਹੈ ਕਿ ਗਿਆਨੀ ਇਕਬਾਲ ਸਿੰਘ `ਤੇ ਲੱਗੇ ਦੋਸ਼ਾਂ `ਤੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ 7 ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ।ਇਸੇ ਦੌਰਾਨ ਗਿਆਨੀ ਇਕਬਾਲ ਸਿੰਘ ਨੇ ਦੋ ਦਿਨ ਪਹਿਲਾਂ ਆਪਣਾ ਅਸਤੀਫਾ ਦੇ ਦਿੱਤਾ ਸੀ, ਪਰ ਬਾਅਦ `ਚ ਯੂ-ਟਰਨ ਲੈਂਦਿਆਂ ਮੁੜ ਤਖਤ ਸਾਹਿਬ ਦੀ ਸੇਵਾ ਸੰਭਾਲ ਲਈ ਸੀ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media