ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪਬਲੀਕੇਸ਼ਨ ਅਤੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੁਸਤਕ
ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਪੁਸਤਕ ਮੇਲੇ ਨੂੰ ਵੇਖਣ ਲਈ ਵਿਸ਼ੇਸ਼ ਤੌਰ ’ਤੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਵੀ ਵਿਦਿਅਕ ਦੌਰਾ ਕੀਤਾ। ਕਾਲਜ ਦੇ ਲਿਟਰੇਰੀ ਕਲੱਬ ਦੇ ਇੰਚਾਰਜ ਅਸਿਸਟੈਂਟ ਪ੍ਰ੍ਰਫੈਸਰ ਹਰਪ੍ਰੀਤ ਕੁਮਾਰ ਦੀ ਦੇਖ ਰੇਖ ਬੀ.ਐਡ ਪਹਿਲਾ ਸਾਲ ਅਤੇ ਦੂਜਾ ਸਾਲ ਦੇ ਵਿਦਿਆਰਥੀਆਂ ਨੇ ਇਸ ਪੁਸਤਕ ਮੇਲੇ ਵਿੱਚ ਬਹੁਤ ਹੀ ਉਤਸ਼ਾਹ ਨਾਲ ਸ਼ਿਰਕਤ ਕੀਤੀ।ਵਿਦਿਆਰਥੀਆਂ ਨੇ ਵੱੱਖ-ਵੱਖ ਵਿਸ਼ਿਆਂ ਅਤੇ ਆਪਣੇ ਮਨਪਸੰਦ ਲੇਖਕਾਂ ਦੀਆਂ ਕਿਤਾਬਾਂ ਦੀ ਭਰਪੂਰ ਖਰੀਦਦਾਰੀ ਕੀਤੀ।ਵਿਦਿਆਰਥੀਆਂ ਦੇ ਨਾਲ ਗਏ ਅਧਿਆਪਕਾਂ ਨੇ ਚੰਗੀਆਂ ਕਿਤਾਬਾਂ ਚੁਨਣ ਵਿੱਚ ਵਿਦਿਆਰਥੀਆਂ ਦੀ ਮਦਦ ਕੀਤੀ।ਪੁਸਤਕ ਮੇਲੇ ਵਿੱਚ ਵਿਦਿਆਰਥੀਆਂ ਨੇ ਪ੍ਰਸਿੱਧ ਲੇਖਕ ਨਰਿੰਦਰ ਸਿੰਘ ਕਪੂਰ ਨਾਲ ਵੀ ਮੁਲਾਕਾਤ ਕੀਤੀ।ਕਾਲਜ ਦੇ ਵਾਈਸ ਪ੍ਰਿੰਸੀਪਲ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਇਹ ਵਿੱਦਿਅਕ ਦੌਰਾ ਬੇਹੱੱਦ ਸਫਲ ਰਿਹਾ।ਬੀ.ਐਫ.ਜੀ.ਆਈ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਤਾਬਾਂ ਦਾ ਵਿਦਿਆਰਥੀਆਂ ਦੇ ਜੀਵਨ ਅਤੇ ਸਖਸ਼ੀਅਤ ’ਤੇ ਬਹੁਤ ਡੂੰਘਾ ਅਸਰ ਹੁੰਦਾ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media