ਸੰਦੌੜ, 5 ਮਾਰਚ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਪੰਜਾਬ ਸਰਕਾਰ ਅਤੇ ਡੇਅਰੀ ਵਿਕਾਸ ਵਿਭਾਗ ਰਾਹੀ ਡੇਅਰੀ ਫਾਰਮਿੰਗ ਦੀਆਂ ਤਕਨੀਕਾਂ, ਵਿਭਾਗ
ਸਕੀਮਾਂ ਦੀ ਜਾਣਕਾਰੀ ਨੂੰ ਇਸ ਧੰਦੇ ਨਾਲ ਜੁੱੜੇ ਹੋਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਪਹੁੰਚਾਉਣ ਲਈ ਦੁੱਧ ਉਤਪਾਦਕ ਸਿਖਲਾਈ ਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀਵਾਰ ਮੁਹਿੰਮ ਸ਼ੁਰੂ ਕੀਤੀ ਹੋਈ ਹੈ।ਕਿਉਂਕਿ ਦੁੱਧ ਉਤਪਾਦਕ ਅਲੱਗ-ਅਲੱਗ ਥਾਵਾਂ ਤੇ ਕੀਤੇ ਜਾਂਦੇ ਸੈਮੀਨਾਰਾਂ, ਵਰਕਸ਼ਾਪਾਂ ਤੇ ਸਿਖਲਾਈ ਕੈਂਪਾਂ ਵਿੱਚ ਹਾਜ਼ਰ ਨਹੀਂ ਹੋ ਸਕਦੇ।ਜਿਸ ਕਰਕੇ ਇਹ ਗਿਆਨ ਤੋਂ ਵਾਂਝੇ ਰਹਿ ਜਾਂਦੇ ਹਨ।ਇਸ ਲਈ ਮੁੱਖ ਮੰਤਰੀ ਦੀ ਸੋਚ ਅਨੁਸਾਰ ਬਲਵੀਰ ਸਿੰਘ ਸਿੱਧੂ, ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਦੀ ਅਗਵਾਈ ਵਿੱਚ ਦੁੱਧ ਉਦਪਾਦਕਾਂ ਤੱਕ ਪਾਹੁੰਚ ਕੇ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ।ਪੰਜਾਬ ਦੇ ਦੂਰ ਦੁਰਾਡੇ ਦੇ ਵੱਖ-ਵੱਖ ਪਿੰਡਾਂ ਵਿੱਚ ਇੱਕ ਹਜ਼ਾਰ ਅਜਿਹੇ ਵਿਸਥਾਰ ਤੇ ਸੇਵਾ ਕੈਂਪ ਲਗਾਏ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਤਹਿਸੀਲ ਅਹਿਮਦਗੜ ਜਿਲਾ ਸੰਗਰੂਰ ਦੇ ਪਿੰਡ ਫੌਜੇਵਾਲ ਵਿੱਖੇ ਸਰਪੰਚ ਗੁਰਮੀਤ ਸਿੰਘ ਅਤੇ ਸਮੂਹ ਪੰਚਾਇਤ ਮੈਂਬਰਾਂ ਦੀ ਅਗਵਾਈ ਹੇਠ ਸਿਖਲਾਈ ਤੇ ਵਿਸਥਾਰ ਸੇਵਾ ਕੈਂਪ ਲਗਾਇਆ ਗਿਆ।ਜਿਸ ਵਿੱਚ ਪਿੰਡ ਦੇ ਵੱਡੀ ਗਿਣਤੀ ਦੁੱਧ ਉਤਪਾਦਕਾਂ ਨੇ ਜਾਣਕਾਰੀ ਹਾਸਲ ਕੀਤੀ।
ਬਲਵਿੰਦਰ ਕੌਰ, ਸਰਬਜੀਤ ਕੌਰ, ਨਛੱਤਰ ਕੌਰ, ਮਲਕੀਤ ਸਿੰਘ, ਅਵਤਾਰ ਸਿੰਘ, ਕਰਤਾਰ ਸਿੰਘ, ਜੈਰਾਮ ਸਿੰਘ, ਕਰਮਜੀਤ ਸਿੰਘ ਸਮੇਤ 85 ਦੇ ਕਰੀਬ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੰਦਿਆਂ ਵਿਭਾਗੀ ਅਧਿਕਾਰੀ ਡਾ. ਅਜਾਇਬ ਸਿੰਘ ਚਹਿਲ ਨੇ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਖਾਧ ਖੁਰਾਕ ਬਹੁਤ ਮਹੱਤਵਪੂਰਨ ਹੈ ਉਸ ਵਿੱਚ ਧਾਤਾਂ ਦਾ ਵਿਸ਼ੇਸ਼ ਮਹੱਤਵ ਰੱਖਦਾ ਹੈ।ਚੰਗੀ ਨਸਲ ਦੀਆਂ ਵੱਛੀਆਂ ਹਾਸਲ ਕਰਨ ਲਈ ਉਨ੍ਹਾਂ ਨੂੰ ਟੀਕਾਕਰਨ ਅਤੇ ਗਰਭਧਾਰਨ,ਦੁੱਧ ਚੋਣ ਅਤੇ ਥਣਾਂ ਦੀ ਹੋਣ ਵਾਲੀ ਬਿਮਾਰੀ ਲਈ ਪ੍ਰੇਰਿਤ ਕੀਤਾ ਗਿਆ।ਇਸ ਤੋਂ ਇਲਾਵਾ ਦੁਧਾਰੂ ਪਸ਼ੂਆਂ ਦੀ ਰਿਹਇਸ਼ ਉਨ੍ਹਾਂ ਦੀ ਸਾਫ ਸਫਾਈ ਲਈ ਜਰੂਰੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਰਪੰਚ ਗੁਰਮੀਤ ਸਿੰਘ ਨੇ ਸਰਕਾਰ ਦੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਰਾਹੀ ਦੁੱਧ ਉਤਪਾਦਕਾਂ ਨੂੰ ਘਰਾਂ ਵਿੱਚ ਪਸ਼ੂਆਂ ਸਬੰਧੀ ਆਉਂਦੀਆਂ ਸਮੱਸਿਆਵਾਂ ਦੀ ਵਧੇਰੇ ਜਾਣਕਾਰੀ ਮਿਲਦੀ ਹੈ।ਉਨ੍ਹਾਂ ਕਿਹਾ ਕਿ ਦੁੱਧ ਉਦਪਾਦਕਾਂ ਖਾਸਕਰ ਛੋਟੇ ਉਦਪਾਦਕ ਮਾਹਰਾਂ ਵਲੋਂ ਦੱਸੀਆਂ ਗੱਲਾਂ ਨੂੰ ਮੁੱਖ ਰੱਖ ਕੇ ਆਪਣੇ ਦੁਧਾਰੂ ਪਸ਼ੂਆਂ ਦੀ ਸਹਿਤ ਤੇ ਸੰਤਲੁਣ ਖੁਰਾਕ ਦਾ ਖਾਸ ਧਿਆਨ ਰੱਖ ਕੇ ਵੱਡਮੁਲਾ ਫਾਇਦਾ ਲੈ ਸਕਦੇ ਹਨ।ਉਨ੍ਹਾਂ ਕਿਹਾ ਕਿ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਦੁੱਧ ਉਤਪਾਦਕ ਇਸ ਕਾਰੋਬਾਰ ਵਿੱਚੋਂ ਵਧੇਰੇ ਪੈਸਾ ਕਮਾ ਸਕਦੇ ਹਨ।ਅਤੇ ਇਸ ਖਿੱਤੇ ਨੂੰ ਪੀੜੀ ਦਰ ਵਿੱਚ ਪ੍ਰਫੁੱਲਿਤ ਕੀਤਾ ਜਾ ਸਕਦਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media