ਸੰਦੌੜ, 5 ਮਾਰਚ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਕੁਠਾਲਾ ਵਿਖੇ ਸਕੂਲ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ
ਕਰਵਾਏ ਗਏ ਸਮਾਗਮ ਦੌਰਾਨ ਮਰਹੂਮ ਯਾਦਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਕੁਠਾਲਾ ਦੀ ਯਾਦ ਵਿਚ ਸਕੂਲੀ ਬੱਚਿਆਂ ਦੇ ਬੈਠਣ ਲਈ 60 ਦੇ ਕਰੀਬ ਨਵੇਂ ਬੈਂਚ ਸਕੂਲ ਪ੍ਰਬੰਧਕਾਂ ਨੂੰ ਸੌਂਪੇ ਗਏ।ਸਮਾਜਸੇਵੀ ਪਰਿਵਾਰ ਵੱਲੋਂ ਮਾਤਾ ਗੁਰਮੇਲ ਕੌਰ, ਕਮਿੱਕਰ ਸਿੰਘ ਖੱਟੜਾ, ਗੋਲਡੀ ਖਟੜਾ, ਸੰਦੀਪ ਖਟੜਾ ਨੇ ਬੈਂਚ ਵੰਡਣ ਦੀ ਰਸਮ ਅਦਾ ਕੀਤੀ।ਸਕੂਲ ਪ੍ਰਬੰਧਕਾਂ ਅਤੇ ਪਿੰਡ ਦੇ ਮੋਹਤਬਰਾਂ ਨੇ ਸਮਾਜਸੇਵੀ ਪਰਿਵਾਰ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸਰਪੰਚ ਗੁਰਲਵਲੀਨ ਸਿੰਘ ਕੁਠਾਲਾ, ਬਲਬੀਰ ਸਿੰਘ ਸੰਧੂ, ਤਲਵੀਰ ਸਿੰਘ ਕਾਲਾ, ਗੁਰਮੀਤ ਸਿੰਘ, ਜਗਦੀਪ ਸਿੰਘ, ਗਗਨਦੀਪ ਸਿੰਘ, ਪ੍ਰਦੀਪ ਸਿੰਘ ਪਹਿਲਵਾਨ, ਜਗਦੇਵ ਸਿੰਘ, ਹਰਵਿਨ ਖਟੜਾ, ਲੱਕੀ ਖਟੜਾ, ਹਰਵਿੰਦਰ ਸਿੰਘ, ਜਸਪਾਲ ਸਿੰਘ ਚਹਿਲ, ਰਾਜਵੰਤ ਸਿੰਘ ਬੰਟੀ, ਦਵਿੰਦਰ ਸਿੰਘ, ਰਾਮਿੰਦਰ ਮਾਨ, ਕੁਲਬੀਰ ਸਿੰਘ, ਕਰਮਜੀਤ ਸਿੰਘ ਮਾਨ, ਗੁਰੀ ਚਹਿਲ, ਗੁਰਮੀਤ ਸਿੰਘ ਅਤੇ ਲਖਵੀਰ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media