Friday, November 22, 2024

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਔਜਲਾ ਨੇ ਯੂਥ ਕਲੱਬਾਂ ਨੂੰ ਕੀਤੀ ਸਪੋਰਟਸ ਕਿੱਟਾਂ ਦੀ ਵੰਡ

ਖੇਡਾਂ ਨਾਲ ਨੌਜਵਾਨ ਰਹਿਣਗੇ ਨਸ਼ਿਆਂ ਤੋਂ ਦੂਰ-ਵਿਧਾਇਕ ਵੇਰਕਾ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਾਂਗਰਸ ਦਿਹਾਤੀ PUNJ0603201914ਦਫਤਰ ਵਿਖੇ ਯੂਥ ਕਲੱਬਾਂ ਨੂੰ ਸਪੋੋਰਟਸ ਕਿੱਟਾਂ ਦੀ ਵੰਡ ਕੀਤੀ ਗਈ।ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ।ਪੂਰੇ ਪੰਜਾਬ ਅੰਦਰ ਵਾਲੀਬਾਲ ਨਾਲ ਲੈਸ ਖੇਡ ਟੀਮਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸੇ ਹੀ ਲੜੀ ਤਹਿਤ ਅੱਜ ਯੂਥ ਕਲੱਬਾਂ ਨੂੰ ਵਾਲੀਬਾਲ ਦੀਆਂ ਕਿੱਟਾਂ ਦਿੱਤੀਆਂ ਗਈਆਂ ਹਨ।
     ਔਜਲਾ ਨੇ ਦੱਸਿਆ ਕਿ ਇਨ੍ਹਾਂ ਕਲੱਬਾਂ ਵਿੱਚੋਂ ਹੀ ਖਿਡਾਰੀਆਂ ਨੇ ਨਿਕਲ ਕੇ ਅੰਤਰਰਾਸ਼ਟਰੀ ਪੱਧਰ `ਤੇ ਪੁੱਜਣਾ ਹੈ ਅਤੇ ਪੰਜਾਬ ਦਾ ਨਾਮ ਰੋਸ਼ਨ ਕਰਨਾ ਹੈ।ਔਜਲਾ ਨੇ ਕਿਹਾ ਕਿ ਖੇਡਾਂ ਦੇ ਨਾਲ ਹੀ ਨਸ਼ਿਆਂ ਨੂੰ ਖਤਮ ਕੀਤਾ ਜਾ ਸਕਦਾ ਹੈ ਜੇਕਰ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਹੋਵੇਗਾ ਤਾਂ ਉਹ ਆਪਣੇ ਨਸ਼ਿਆਂ ਤੋਂ ਦੂਰ ਰਹਿਣਗੇੇ।ਔਜਲਾ ਨੇ ਕਿਹਾ ਕਿ ਹਰੇਕ ਪਿੰਡ ਅਤੇ ਬਲਾਕਾਂ ਵਿੱਚ ਵਾਲੀਬਾਲ ਦੇ ਟੂਰਨਾਮੈਂਟ ਕਰਵਾਏ ਜਾਣਗੇ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਵੰਡੇ ਜਾਣਗੇ।ਔਜਲਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਚੋਣ ਮੈਨੀਫੈਸਟੋ ਵਿੱਚ ਜੋ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ।ਔਜਲਾ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਕਰਜ ਮੁਆਫੀ ਕਰਕੇ ਵੱਡੀ ਰਾਹਤ ਦਿੱਤੀ ਹੈ ਅਤੇ ਬਜੁਰਗਾਂ ਦੀਆਂ ਪੈਨਸ਼ਨਾਂ ਵਿੱਚ ਵਾਧਾ ਕੀਤਾ ਹੈ।
     ਇਸ ਮੌਕੇ ਰਾਜ ਕੁਮਾਰ ਵਿਧਾਇਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਦਾ ਪ੍ਰਣ ਕੀਤਾ ਹੋਇਆ ਹੈ ਅਤੇ ਖੇਡਾਂ ਦੇ ਨਾਲ ਹੀ ਨਸ਼ਿਆਂ ਨੂੰ ਖਤਮ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਜਿਥੇ ਸਰੀਰਕ ਵਿਕਾਸ ਹੁੰਦਾ ਹੈ ਉਥੇ ਮਾਨਸਿਕ ਸ਼ਕਤੀ ਵੀ ਪ੍ਰਾਪਤ ਹੁੰਦੀ ਹੈ।ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਲਈ ਹਰ ਕਿਸਮ ਦੇ ਫੰਡ ਮੁਹੱਈਆ ਕਰਵਾ ਰਹੀ ਹੈ ਅਤੇ ਪੂਰੇ ਪੰਜਾਬ ਵਿੱਚ ਨਵੇਂ ਖੇਡ ਸਟੇਡੀਅਮ ਵੀ ਤਿਆਰ ਕੀਤੇ ਜਾ ਰਹੇ ਹਨ।
     ਇਸ ਮੌਕੇ ਸੁਨੀਲ ਦੱਤੀ ਵਿਧਾਇਕ, ਮੈਡਮ ਜਤਿੰਦਰ ਸੋਨੀਆ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ, ਜੁਗਲ ਕਿਸ਼ੋਰ ਸ਼ਰਮਾ ਸਾਬਕਾ ਵਿਧਾਇਕ, ਵਿਕਾਸ ਸੋਨੀ ਕੌਂਸਲਰ, ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਕਾਂਗਰਸ ਕਮੇਟੀ ਦਿਹਾਤੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply