Tuesday, July 28, 2026

ਮੂੰਹ ਦੇ ਕੇਂਸਰ ਨੂੰ ਰੋਕਣ ਲਈ ਜਾਗਰੂਕਤਾ ਕੈਂਪ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਡਿਪਟੀ ਡਾਇਰੈਕਟਰ PUNJ0603201918ਡੈਂਟਲ ਡਾ. ਸ਼ਰਨਜੀਤ ਸਿੱਧੂ ਦੀ ਪ੍ਰਧਾਨਗੀ ਹੇਠ ਜਿਲੇ ਦੇ ਸਾਰੇ ਡੈਂਟਲ ਡਾਕਟਰਾਂ ਦੀ ਮੀਟਿੰਗ ਕੀਤੀ ਗਈ। ਜਿਸ ਦੌਰਾਨ ਡਾ. ਸਿੱਧੂ ਵਲੋ ਜਿਲੇ ਦੇ ਡੈਂਟਲ ਡਾਕਟਰਾਂ ਨੂੰ ਤੰਦਰੁਸਤ ਪੰਜਾਬ ਮੁਹਿੰਮ ਦੌਰਾਨ ਵੱਧ ਤੋ ਵੱਧ ਸੇਵਾਵਾ ਦੇਣ ਦੀ ਹਿਦਾਇਤ ਕੀਤੀ ਅਤੇ ਮੂੰਹ ਦੇ ਕੈਂਸਰ ਨੂੰ ਰੋਕਣ ਲਈ ਜਾਗਰੂਕਤਾ ਕੈਂਪ ਲਾਗਉਣ ਲਈ ਕਿਹਾ ਗਿਆ। ਇਸ ਮੀਟਿੰਗ ਵਿਚ ਜਿਲਾ ਪ੍ਰਸ਼ਾਸ਼ਨ ਵਲੋਂ ਸਨਮਾਨਤ ਡਾ. ਸਿਮਰਨਜੀਤ ਸਿੰਘ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਬਾਕੀ ਦੇ ਡੇਂਟਲ ਡਾਕਟਰਾਂ ਨੂੰ ਵੀ ਇਸ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ ਗਿਆ।ਇਸ ਦੋਰਾਨ ਡਾ. ਸੁਖਦੇਵ ਸਿੰਘ, ਡਾ. ਸੁਨੀਤਾ, ਡਾ. ਸਾਰਿਕਾ, ਡਾ. ਜੈਸਮੀਨ, ਡਾ. ਪਰਮਿੰਦਰ, ਡਾ. ਸੋਰਵ, ਡਾ. ਸਾਹਿਲ, ਡਾ. ਰਵਿੰਦਰ ਅਤੇ ਮੈਡਮ ਸੁਮਨ ਹਾਜਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply