ਜੰਡਿਆਲਾ ਗੁਰੂ, 7 ਮਾਰਚ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਈ ਭਾਗੋ ਸਕੀਮ ਤਹਿਤ ਸ਼ਹੀਦ ਮਨਦੀਪ
ਸਿੰਘ ਸ.ਸ.ਸ ਸਕੂਲ ਛੱਜਲਵੱਡੀ ਵਿਖੇ 10+1 ਅਤੇ 10+2 ਦੀਆਂ ਵਿਦਿਆਰਥਣਾਂ ਨੂੰ 35 ਸਾਇਕਲ ਵੰਡੇ ਸਾਇਕਲ ਵੰਡੇ ਗਏ।ਸਮਾਗਮ `ਚ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰਾ ਵਿਸ਼ੇਸ਼ ਤੌਰ ’ਤੇ ਪੁਜੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਕਦਾ ਸੂਬਾ ਪੂਰੀ ਤਰ੍ਹਾਂ ਖੁਸ਼ਹਾਲ ਹੈ ਤੇ ਕਾਂਗਰਸ ਨੇ ਹੀ ਸੂਬੇ ਅੰਦਰ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਦੇ ਕੇ ਨਿਵਾਜਿਆ ਹੈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਕੁਲਵੰਤ ਸਿੰਘ, ਲੈਕਰਰਾਰ ਹਰਦੀਪ ਸਿੰਘ, ਮਨਦੀਪ ਸਿੰਘ ਅਤੇ ਸਮੂਹ ਮੈਂਬਰ ਪੰਚਾਇਤ ਹਾਜਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media