ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਫ਼ੈਸ਼ਨ ਡਿਜ਼ਾਈਨਿੰਗ ਵਿਦਿਆਰਥਣਾਂ ਨੇ ਗੁਰੂ ਨਾਨਕ
ਦੇਵ ਯੂਨੀਵਰਸਿਟੀ ਦੁਆਰਾ ਲਏ ਗਏ ਇਮਤਿਹਾਨਾਂ ਵਿੱਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਧੀਆ ਨਤੀਜ਼ਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦਾ ਕਾਮਨਾ ਕੀਤੀ।
ਪ੍ਰਿੰ: ਡਾ. ਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀ.ਐਸ.ਸੀ (ਐਫ਼.ਡੀ) ਸਮੈਸਟਰ ਪਹਿਲਾਂ ਦੀ ਵਿਦਿਆਰਥਣ ਅਤਿੰਦਰ ਕੌਰ ਨੇ 550 ’ਚੋਂ 449 ਅਤੇ ਐਮ.ਐਸ.ਸੀ (ਐਫ਼.ਡੀ ਐੱਡ ਐਮ) ਦੀ ਦੁਰਲਵ ਕੌਰ ਨੇ 550 ’ਚੋਂ 511 ਅੰਕ ਹਾਸਲ ਕਰਕੇ ਯੂਨੀਵਰਸਿਟੀ ’ਚ ਤੀਸਰੀ ਪੁਜ਼ੀਸ਼ਨ ਪ੍ਰਾਪਤ ਕੀਤੀ।ਜਦ ਕਿ ਵਿਦਿਆਰਥਣ ਅੰਧਲੀਪ ਨੇ 550 ’ਚੋਂ 502 ਅੰਕਾਂ ਨਾਲ ’ਵਰਸਿਟੀ ’ਚ 5ਵੀਂ ਪੁਜ਼ੀਸ਼ਨ ਹਾਸਲ ਕੀਤੀ।ਡਾ. ਮਨਪ੍ਰੀਤ ਕੌਰ ਅਤੇ ਸਟਾਫ਼ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸਫ਼ਲਤਾ ’ਤੇ ਸ਼ੁਭ ਇਛਾਵਾਂ ਦਿੱਤੀਆਂ।
ਇਸੇ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਐਮ.ਐਸ.ਸੀ (ਕੰਪਿਊਟਰ ਸਾਇੰਸ) ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਦਿਆਰਥਣ ਸ਼ੈਲੀ ਸ਼ਰਮਾ ਨੇ 600 ’ਚੋਂ 419 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚੋਂ ਦੂਸਰਾ ਅਤੇ ਪਲਕ ਨੇ 600 ’ਚੋਂ 417 ਅੰਕ ਪ੍ਰਾਪਤ ਜ਼ਿਲ੍ਹੇ ’ਚੋਂ ਤੀਸਰਾ ਸਥਾਨ ਹਾਸਲ ਕੀਤਾ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media