Wednesday, June 10, 2026

ਥਾਣਾ ਸਿਟੀ ਧੂਰੀ ਦੇ ਮੁੱਖੀ ਹੈਰੀ ਬੋਪਾਰਾਏ ਨੇ ਅਹੁੱਦਾ ਸੰਭਾਲਿਆ

ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਮੁੱਖ ਅਫਸਰ ਸਬ ਇੰਸਪੈਕਟਰ ਹੈਰੀ ਬੋਪਾਰਾਏ ਨੇ ਆਪਣੇ ਅਹੁੱਦੇ ਦਾ ਚਾਰਜ PUNJ0803201914ਸੰਭਾਲ ਲ਼ਿਆ ਹੈ।ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਸ.ਐਸ.ਪੀ ਸੰਗਰੂਰ ਡਾ. ਸੰਦੀਪ ਗਰਗ ਅਤੇ ਡੀ.ਐਸ.ਪੀ ਧੂਰੀ ਮੋਹਿਤ ਅਗਰਵਾਲ ਦੇ ਆਦੇਸ਼ਾਂ ਦੀ ਪਾਲਨਾ ਕਰਦਿਆਂ ਜਿਥੇ ਉਹ ਨਸ਼ਾ ਤਸਕਰਾਂ, ਮਨਚਲਿਆਂ ਅਤੇ ਹੋਰ ਮਾੜੇ ਅਨਸਰਾਂ ਖਿਲਾਫ ਸ਼ਿਕੰਜਾ ਕਸਣਗੇ, ਉੱਥੇ ਹੀ ਸ਼ਹਿਰ ਅੰਦਰ ਟ੍ਰੈਫਿਕ ਦੀ ਵਿਵਸਥਾ ਨੂੰ ਹੋਰ ਬੇਹਤਰ ਬਣਾਉਣ ਲਈ ਕਦਮ ਚੁੱਕਣਗੇ।ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ `ਚ ਅਮਨ ਕਾਨੂੰਨ ਕਾਇਮ ਰੱਖਣ `ਚ ਪੁਲਿਸ ਦਾ ਸਾਥ ਦੇਣ ।
 

Check Also

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …

Leave a Reply