ਬ੍ਰਹਮਪੁਰਾ ਨੇ 3 ਨਵੀਆਂ ਲਿੰਕ ਸੜਕਾਂ ਦੇ ਨਿਰਮਾਣ ਲਈ ਜਾਰੀ ਕੀਤੇ 79 ਲੱਖ
ਤਰਨ ਤਾਰਨ, 8 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ
ਹਲਕਾ ਖਡੂਰ ਸਾਹਿਬ ਵਿਖੇ 79 ਲੱਖ ਰੁਪਏ ਦੀ ਲਾਗਤ ਨਾਲ 3 ਪਿੰਡਾਂ ਕਲੇਰ, ਵਾਂ, ਗੋਹਲਵਾੜ ਅਤੇ ਹੋਰ ਲਾਗਲੇ ਪਿੰਡਾਂ ਨਾਲ ਜੁੜੀਆਂ 3 ਕਿਲੋਮੀਟਰ ਦੇ ਕਰੀਬ ਵੱਖ-ਵੱਖ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ।ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਸੇਵਾ ਮੁਕਤ ਸਾਬਕਾ ਫੌਜ ਮੁੱਖੀ ਅਤੇ ਸਾਬਕਾ ਰਾਜਪਾਲ ਜਨਰਲ ਜੋਗਿੰਦਰ ਜਸਵੰਤ ਸਿੰਘ ਵੀ ਹਾਜ਼ਰ ਸਨ।
ਬ੍ਰਹਮਪੁਰਾ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ `ਤੇ ਸ਼੍ਰੋਮਣੀ ਅਕਾਲੀ ਦਲ ਨੂੰ ਤਬਾਹ ਕਰਨ ਦੇ ਦੋਸ਼ ਲਗਾਏ।ਉਨ੍ਹਾਂ ਕਿਹਾ ਕਿ ਗੁਰਮੀਤ ਰਾਮ ਰਹੀਮ ਪਖੰਡੀ ਸਾਧ ਜਿਸ ਨੇ ਗੁਰੂ ਗੋਬਿੰਦ ਸਿੰਘ ਵਾਂਗ ਬਾਣਾ ਪਹਿਨ ਕੇ ਨਕਲ ਕਰ ਕੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।ਜਿਸ ਨੂੰ ਕਿਸੇ ਵੀ ਕੀਮਤ `ਤੇ ਭੁਲਾਇਆ ਨਹੀਂ ਜਾ ਸਕਦਾ।
ਬ੍ਰਹਮਪੁਰਾ ਵਲੋਂ 33 ਲੱਖ ਰੁਪਏ ਪਿੰਡ ਗੋਹਲਵਾੜ ਦੀ ਫਿਰਨੀ ਦੇ ਨਿਰਮਾਣ ਲਈ ਦਿੱਤੇ ਗਏ ਜਿਸ ਦਾ ਸਿਹਰਾ ਇਲਾਕਾ ਨਿਵਾਸੀਆਂ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਸਿਰ ਬੰਨਿਆ।ਬ੍ਰਹਮਪੁਰਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਜਿਲਾ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਬੀਤੇ ਦਿਨੀਂ ਹੋਈ ਰੈਲੀ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਨੇ ਹੁਣ ਤੱਕ ਕਿਸਾਨਾਂ ਦੇ ਕਰਜ਼ੇ ਮਾਫ਼ ਨਹੀਂ ਕੀਤੇ ਜਿਸ ਤੋਂ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਧੋਖਾਧੜੀ ਸਾਫ਼ ਨਜ਼ਰ ਆਉਂਦੀ ਹੈ ਅਤੇ ਦੂਸਰਾ ਹਰ ਇੱਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ, ਆਰਥਿਕ ਪੱਖੋਂ ਕਮਜ਼ੋਰ ਪਛੜੀਆਂ ਸ਼੍ਰੇਣੀਆਂ ਦੀ ਗ਼ਰੀਬ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਸਕੀਮ 51000/- ਰੁਪਏ ਦੇਣ ਵਿਚ ਵੀ ਪੂਰੀ ਤਰ੍ਹਾਂ ਨਾਲ ਅਸਫ਼ਲ ਰਹੀ ਹੈ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਪੂਰੇ ਦੇਸ਼ ਵਿੱਚ ਕਾਂਗਰਸ ਦਾ ਜਹਾਜ਼ ਡੁੱਬ ਜਾਵੇਗਾ।ਬ੍ਰਹਮਪੁਰਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਹ ਵੀ ਸੁਝਾਅ ਵੀ ਦਿੱਤਾ ਕਿ ਉਹ ਦੇਸ਼ ਵਿਚ ਸਿਰਫ਼ ਵੋਟਾਂ ਲੈਣ ਖਾਤਰ ਝੂਠੇ, ਫਰਜ਼ੀ ਅਤੇ ਗ਼ਲਤ ਵਾਅਦੇ ਨਾ ਕਰਨ ।
ਇਸ ਮੌਕੇ ਸਰਪੰਚ ਹਰਵਿੰਦਰ ਸਿੰਘ, ਮੈਂਬਰ ਹਰਜਿੰਦਰ ਸਿੰਘ, ਮੈਂਬਰ ਸੁਖਚੈਨ ਸਿੰਘ, ਮੈਂਬਰ ਗੁਰਪ੍ਰੀਤ ਸਿੰਘ ਗੋਪੀ, ਕਾਮਰੇਡ, ਨੰਬਰਦਾਰ ਹਰਦੇਵ ਸਿੰਘ, ਨਿਰਵੈਲ ਸਿੰਘ ਸਾਬਕਾ ਮੈਂਬਰ ਪੰਚਾਇਤ, ਪ੍ਰੋ. ਰਾਜਵਿੰਦਰ ਸਿੰਘ ਗੋਹਲਵਾੜ, ਕਰਤਾਰ ਸਿੰਘ ਸਾਬਕਾ ਪੰਚ, ਮਾਸਟਰ ਮਹਿੰਗਾ ਸਿੰਘ, ਨਿਰਵੈਲ ਸਿੰਘ ਬਾਬੇਕੇ, ਗੁਰਜਿੰਦਰ ਸਿੰਘ, ਬਲਵੰਤ ਸਿੰਘ ਸਾਬਕਾ ਮੈਂਬਰ ਪੰਚਾਇਤ, ਸਬੇਰਾ ਸਿੰਘ ਹਵੇਲੀ ਵਾਲੇ, ਦਿਲਬਾਗ ਸਿੰਘ ਮੈਂਬਰ, ਦਿਲਬਾਗ ਸਿੰਘ ਵਰਿਆਂ ਵਾਲੇ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media