ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁ. ਸ੍ਰੀ ਦਮਦਮਾ ਸਾਹਿਬ ਦੀ ਸਬ-ਕਮੇਟੀ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸ ਵਿੱਚ ਦਿੱਲੀ ਕਮੇਟੀ ਦੇ ਹਜ਼ੂਰੀ ਰਾਗੀ ਜਥੇ ਭਾਈ ਹਰਦੀਪ ਸਿੰਘ ਗੁਰਦੀਪ ਸਿੰਘ, ਭਾਈ ਭੁਪਿੰਦਰ ਸਿੰਘ ਅਨੰਦ, ਭਾਈ ਅਜੀਤ ਸਿੰਘ ਕੁਲਬੀਰ ਸਿੰਘ, ਭਾਈ ਦਵਿੰਦਰ ਸਿੰਘ ਸ਼ਾਂਤ, ਭਾਈ ਗੁਰਨਾਮ ਸਿੰਘ ਅਤੇ ਭਾਈ ਅਪਾਰਦੀਪ ਸਿੰਘ ਜੀ ਯੂ.ਕੇ. ਤੇ ਭਾਈ ਹਰਜੋਤ ਸਿੰਘ ਜ਼ਖ਼ਮੀ ਵਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ। ਗੁ. ਦਮਦਮਾ ਸਾਹਿਬ ਦੀ ਸਬ-ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਭੋਗਲ ਨੇ ਆਈਆਂ ਹੋਈਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਗੁਰੂ ਸਾਹਿਬ ਦੀ ਬਾਣੀ ਤੋਂ ਪ੍ਰੇਰਣਾ ਲੈਣ ਦੀ ਬੇਨਤੀ ਕੀਤੀ। ਬਿਲਡਿੰਗ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਭੋਗਲ ਅਤੇ ਦਿੱਲੀ ਕਮੇਟੀ ਮੈਂਬਰ ਮਨਮਿੰਦਰ ਸਿੰਘ ਅਯੂਰ ਨੇ ਇਸ ਮੌਕੇ ਰਾਗੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਬ-ਕਮੇਟੀ ਦੇ ਸੀਨੀਅਰ ਵਾਈਸ ਚੇਅਰਮੈਨ ਆਰ.ਪੀ. ਸਿੰਘ, ਵਾਈਸ ਚੇਅਰਮੈਨ ਕੁਲਦੀਪ ਸਿੰਘ ਬਿੰਦਰਾ, ਸਰਬਪ੍ਰੀਤ ਸਿੰਘ ਥਾਪਰ ਸਣੇ ਹੋਰ ਅਹੁਦੇਦਾਰ ਵੀ ਮੌਜ਼ੂਦ ਸਨ।
Check Also
9 ਰੋਜ਼ਾ ਦੋਸਤੀ ਇੰਟਰਨੈਸ਼ਨਲ ਥੀਏਟਰ ਫੈਸਟੀਵਲ ’ਚ ਹਿੱਸਾ ਲੈ ਕੇ ਲਾਹੌਰ ਤੋਂ ਵਤਨ ਪਰਤੇ ਮੰਚ-ਰੰਗਮੰਚ ਦੇ ਕਲਾਕਾਰ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕਾ ਥੀਏਟਰ ਲਾਹੌਰ (ਪਾਕਿਸਤਾਨ) ਵਲੋਂ ਕਰਵਾਏ ਗਏ 9 …