Tuesday, November 24, 2026

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਅੱਖਾਂ ਦਾ ਫ੍ਰੀ ਚੈਕਅਪ ਕੈਂਪ ਅੱਜ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ:) ਵੱਲੋਂ ਸਿਵਲ ਸਰਜਨ ਦੀ ਮਨਜੂਰੀ ਨਾਲ ਅੱਖਾਂ Bhai Ghanayaਦਾ ਫ੍ਰੀ ਚੈਕਅਪ ਕੈਂਪ ਹਰ ਸਾਲ ਦੀ ਤਰਾਂ ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ ਹਸਪਤਾਲ ਨਿਊ ਪਵਨ ਨਗਰ ਵਿਖੇ 10 ਮਾਰਚ 2019 ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲਗਾਇਆ ਜਾ ਰਿਹਾ ਹੈ।ਇਹ ਕੈਂਪ ਸ੍ਰੀ ਕਰਤਾਰ ਚੰਦ ਮੈਮੋਰੀਅਲ ਫੀਜਿਓਥੈਰੇਪੀ ਸੈਂਟਰ ਪਵਨ ਨਗਰ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।ਭਾਈ ਮਨਜੀਤ ਸਿੰਘ ਚੇਅਰਮੈਨ ਅਤੇ ਡਾ. ਬਲਜਿੰਦਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਹਫਤਾਵਾਰੀ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਗੁਰਬਾਣੀ ਕੀਰਤਨ, ਅਰਦਾਸ ਉਪਰੰਤ ਕੈਂਪ ਦੀ ਆਰੰਭਤਾ ਕੀਤੀ ਜਾਵੇਗੀ।ਜਿਸ ਦੌਰਾਨ ਮਰੀਜ਼ਾਂ ਦਾ ਚੈਕਅੱਪ ਕਰਕੇ ਫ੍ਰੀ ਦਵਾਈਆਂ ਦਿੱਤੀਆਂ ਜਾਣਗੀਆਂ ਤੇ ਅੱਖਾਂ ਦੇ ਅਪਰੇਸ਼ਨ ਬਿਨਾਂ ਟਾਂਕੇ ਤੋਂ ਲੈਂਜ਼ ਪੁਆ ਕੇ ਨਿਰਮਲਜੋਤ ਆਈ ਹਸਪਤਾਲ ਮਾਲ ਰੋਡ ਅੰਮ੍ਰਿਤਸਰ ਤੋਂ ਫ੍ਰੀ ਕਰਵਾਏ ਜਾਣਗੇ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply