Monday, December 23, 2024

ਖਾਲਸਾ ਮੈਨੇਜ਼ਮੈਂਟ ਦੇ ਅਦਾਰਿਆਂ ਨੇ ਮਨਾਇਆ ਗਿਆ ਅੰਤਰਰਾਸ਼ਟਰੀ ਨਾਰੀ ਦਿਵਸ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ, ਖ਼ਾਲਸਾ PUNJ0903201905ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਵੂਮੈਨ ਦਿਵਸ ਮੌਕੇ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਸੀ੍ਰਮਤੀ ਤੇਜਿੰਦਰ ਕੌਰ ਛੀਨਾ ਅਤੇ ਐਜ਼ੂਕੇਸ਼ਨ ਕਾਲਜ ਜੀ.ਟੀ ਰੋਡ ਵਿਖੇ ਡਾ. ਅਮਨਦੀਪ ਕੌਰ (ਐਮ.ਡੀ. ਅਮਨਦੀਪ ਹਸਪਤਾਲ) ਨੇ ਮੁੱਖ ਮਹਿਮਾਨ ਵਜ਼ੋ ਸ਼ਿਰਕਤ ਕੀਤੀ ।
ਐਜ਼ੂਕੇਸ਼ਨ ਜੀ.ਟੀ. ਰੋਡ ਵਿਖੇ ਪ੍ਰੋਗਰਾਮ ਦੀ ਸ਼ੁਰੂਆਤ ’ਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਆਏ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਵੂਮੈਨ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਐਜ਼ੂਕੇਸ਼ਨ ਕਾਲਜ ਜੀ. ਟੀ. ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਨਰਸਿੰਗ ਕਾਲਜ ਪ੍ਰਿੰ: ਡਾ. ਕਮਲਜੀਤ ਕੌਰ ਅਤੇ ਪ੍ਰਿੰ: ਡਾ. ਢਿੱਲੋਂ ਨੇ ਇਸ ਦੌਰਾਨ ਆਪਣੇ ਭਾਸ਼ਣ ’ਚ ਕਿਹਾ ਕਿ ਔਰਤਾਂ ਦਾ ਦੇਸ਼ ਦੀ ਆਰਥਿਕਤਾ ਨੂੰ ਵਧਾਉਣ ’ਚ ਬਹੁਤ ਹੱਥ ਹੈ ਜੇ ਦੇਸ਼ ਦੀਆ ਸਾਰੀਆਂ ਔਰਤਾਂ ਕੰਮਕਾਜੀ ਹੋਣ ਤਾਂ ਦੇਸ਼ ਨਾ ਸਿਰਫ਼ ਆਰਥਿਕ ਪੱਖੋਂ ਮਜਬੂਤ ਹੋਵੇਗਾ, ਸਗੋਂ ਦੇਸ਼ ਦਾ ਸੱਭਿਆਚਾਰਕ ਅਤੇ ਸਮਾਜਿਕ ਵਿਕਾਸ ਵੀ ਹੋਵੇਗਾ।

ਇਸ ਦੌਰਾਨ ਆਪਣੇ ਸੰਬੋਧਨੀ ਭਾਸ਼ਣ ’ਚ ਸ੍ਰੀਮਤੀ ਛੀਨਾ ਅਤੇ ਡਾ. ਅਮਨਦੀਪ ਕੌਰ ਅਤੇ ਵੂਮੈਨ ਕਾਲਜ ਵਿਖੇ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮਾਜ ’ਚ ਔਰਤਾਂ ਦੇ ਰੌਲ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਔਰਤ ਤੋਂ ਬਿਨ੍ਹਾਂ ਸਮਾਜ ਅੱਗੇ ਨਹੀ ਵੱਧ ਸਕਦਾ ਹੈ। ਭਾਰਤੀ ਸਮਾਜ ’ਚ ਲਿੰਗ ਸਮਾਨਤਾ ਦੀ ਕਮੀ ਹੈ। ਜਰੂਰਤ ਹੈ ਕਿ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਔਰਤ ਚਾਹੀਦਾ ਹੈ ਕਿ ਔਰਤ ਨੂੰ ਅੱਗੇ ਵੱਧਣ ਵਿੱਚ ਉਸਦਾ ਸਮਰਥਨ ਕਰੇ।

ਐਜ਼ੂਕੇਸ਼ਨ ਕਾਲਜ ਜੀ. ਟੀ. ਰੋਡ ਦੇ 2 ਅਸਿਸਟੈਂਟ ਪੋਫੈਸਰਾਂ ਡਾ.ਸੰਜਮ ਅਤੇ ਸ੍ਰੀਮਤੀ ਰਾਜਵਿੰਦਰ ਕੌਰ ਨੇ ਵੀ ਔਰਤ ਅਤੇ ਬਦਲਦੇ ਸਮਾਜ ’ਚ ਔਰਤਾਂ ਦੀ ਸਥਿਤੀ ਬਾਰੇ ਚਰਚਾ ਕੀਤੀ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਮਾਜ ’ਚ ਲਿੰਗ ਸਮਾਨਤਾ ਬਣਾ ਕੇ ਰੱਖੀ ਜਾਵੇ। ਪ੍ਰੋਗਰਾਮ ਦੇ ਅੰਤ ’ਚ ਉਕਤ ਅਦਾਰਿਆਂ ’ਚ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ। ਇਸ ਪ੍ਰੋਗਰਾਮ ਦੌਰਾਨ ਉਕਤ ਕਾਲਜਾਂ ’ਚ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ, ਜਿਸ ’ਚ ਸਕਿੱਟ, ਡਾਂਸ, ਲੋਕ ਗੀਤ ਸ਼ਾਮਿਲ ਸਨ। ਇਸ ਮੌਕੇ ਉਨ੍ਹਾਂ ਵਿਦਿਆਰਥੀ ਜਿੰਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲਿਆ, ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਕਤ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।    

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply