Tuesday, November 24, 2026

ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ ਦੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

ਸਮਰਾਲਾ, 9 ਮਾਰਚ (ਪੰਜਾਬ ਪੋਸਟ – ਇੰਦਰਜੀਤ ਸਿੰਘ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਬਾਬਾ PUNJ0903201906ਹਰਜਿੰਦਰ ਸਿੰਘ ਨਾਨਕਸਰ ਕਲੇਰਾਂ ਵਾਲੇ ਬੌਂਦਲ ਠਾਠ ਗੁਰਦੁਆਰਾ ਵੱਲੋਂ ਪ੍ਰਾਇਮਰੀ ਸਕੂਲ ਵਿੱਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਬੈਗ ਦਾਨ ਕੀਤੇ।ਬਾਬਾ ਹਰਜਿੰਦਰ ਸਿੰਘ ਨੇ ਆਪਣੇ ਸੰਬੋਧਨ `ਚ ਕਿਹਾ ਕਿ ਇਹ ਬੈਗ ਨਵੇਂ ਦਾਖਲ ਹੋ ਰਹੇ ਅਤੇ ਪੁਰਾਣੇ ਪੜ੍ਹ ਰਹੇ ਲੋੜਵੰਦ ਵਿਦਿਆਰਥੀਆਂ ਲਈ ਇੱਕ ਵੱਡੀ ਸਹਾਇਤਾ ਹੋਵੇਗੀ ਕਿਉਂਕਿ ਦਾਖਲੇ ਸਮੇਂ ਗਰੀਬ ਮਾਪਿਆਂ ਲਈ ਹੋਰ ਵੀ ਬਹੁਤ ਸਾਰੇ ਖਰਚੇ ਹੰੁਦੇ ਹਨ।ਇਸ ਤਰ੍ਹਾਂ ਬੱਚਿਆਂ ਅਤੇ ਮਾਪਿਆਂ ਨੂੰ ਆਰਥਿਕ ਤੌਰ ਤੇ ਸਹਾਰਾ ਮਿਲ ਜਾਂਦਾ।ਉਨਾਂ ਕਿਹਾ ਕਿ ਉਹ ਅੱਗੇ ਤੋਂ ਵੀ ਲੋੜਵੰਦ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਮੱਦਦ ਕਰਨ ਲਈ ਵਚਨਬੱਧ ਹੈ ਤਾਂ ਕਿ ਕਿਸੇ ਗਰੀਬ ਵਿਦਿਆਰਥੀ ਦੀ ਪੜ੍ਹਾਈ ਵਿੱਚ ਕੋਈ ਰੁਕਾਵਟ ਨਾ ਆਵੇ।ਸਕੂਲ ਇੰਚਾਰਜ ਪਰਮਜੀਤ ਸਿੰਘ ਨੇ ਸਾਰੇ ਪ੍ਰਬੰਧਕਾਂ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਅੱਜਕਲ ਜਿਅਦਾਤਰ ਸਰਕਾਰੀ ਸਕੂਲ ਦਾਨੀ ਸੱਜਣਾਂ ਦੇ ਸਹਾਰੇ ਹੀ ਚੱਲ ਰਹੇ ਹਨ, ਜਿਸ ਨਾਲ ਗਰੀਬ ਬੱਚਿਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਵਿੱਚ ਸਹਾਇਤਾ ਮਿਲ ਰਹੀ ਹੈ।
  ਇਸ ਮੌਕੇ ਨੰਬਰਦਾਰ ਲਖਜੀਤ ਸਿੰਘ, ਸਰਪੰਚ ਨਛੱਤਰ ਸਿੰਘ, ਗੁਰਪ੍ਰੀਤ ਸਿੰਘ ਕਲੱਬ ਮੈਂਬਰ, ਮਾਸਟਰ ਹਰਵਿੰਦਰ ਸਿੰਘ, ਸਕੂਲ ਅਧਿਆਪਕ ਪਰਮਜੀਤ ਸਿੰਘ ਅਤੇ ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ।ਸਕੂਲ ਇੰਚਾਰਜ ਵੱਲੋਂ ਦਾਨੀ ਸੱਜਣਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply