Thursday, September 24, 2026

550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ PUNJ0903201910ਸਮਰਪਿਤ ਅਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸਥਾਨਕ ਸੰਤ ਚੰਨਣ ਸਿੰਘ ਕਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਤੇ ਭਾਈ ਸਿਮਰਨਜੀਤ ਸਿੰਘ ਦੇ ਜਥਿਆਂ ਨੂੰ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਮਨੁੱਖ ਦੇ ਜੀਵਨ ਨੂੰ ਸਵਾਰਨ ਵਾਲੀ ਹੈ ਅਤੇ ਸਾਡਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰੀਏ।ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਨਿਸ਼ਾਨ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸ਼੍ਰੋਮਣੀ ਕਮੇਟੀ, ਹਰਿੰਦਰਪਾਲ ਸਿੰਘ, ਰੋਬਿਨ ਸਿੰਘ, ਰਘਬੀਰ ਸਿੰਘ ਸ. ਤੇਜਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਅਤੇ ਸੰਗਤ ਹਾਜ਼ਰ ਸੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply