Friday, September 25, 2026

ਸ਼੍ਰੋਮਣੀ ਕਮੇਟੀ ਦਾ ਬਜ਼ਟ ਇਜਲਾਸ 30 ਮਾਰਚ – ਕਮੇਟੀ ਮੈਂਬਰਾਂ ਨੂੰ ਪੱਤਰ ਭੇਜੇ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ 30 ਮਾਰਚ ਨੂੰ ਰੱਖੇ ਗਏ ਸਲਾਨਾ ਬਜਟ ਇਜਲਾਸ ਵਿਚ SGPC Logoਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਨ ਨੂੰ ਸ਼ਾਮਲ ਹੋਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਰਜਿਸਟਰਡ ਪੱਤਰ ਜਾਰੀ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਬੀਤੇ ਕੱਲ੍ਹ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬਜ਼ਟ ਇਜਲਾਸ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬਾਅਦ ਦੁਪਹਿਰ 1:00 ਵਜੇ ਰੱਖਿਆ ਗਿਆ ਹੈ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਬਾਰੇ ਦੱਸਿਆ ਕਿ ਬਜ਼ਟ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਟਰੱਸਟ ਫੰਡ, ਵਿਦਿਆ ਫੰਡ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਅਤੇ ਪ੍ਰਿੰਟਿੰਗ ਪ੍ਰੈੱਸਾਂ ਦਾ ਸਾਲ 2019-2020 ਦਾ ਬਜ਼ਟ ਪੇਸ਼ ਹੋਵੇਗਾ।ਇਸ ਤੋਂ ਇਲਾਵਾ ਸਾਲ 2017-2018 ਅਤੇ 2018-2019 ਦਾ ਸਪਲੀਮੈਂਟਰੀ ਬਜਟ ਵੀ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply