ਭੀਖੀ, 10 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਕਿਰਤ ਮੰਤਰੀ ਪੰਜਾਬ ਸਰਕਾਰ ਬਲਵੀਰ ਸਿੰਘ ਸਿੱਧੂ ਦੇ
ਹੁਕਮਾਂ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮਾਨਸਾ ਡਾ. ਗੁਰਪਾਲ ਸਿੰਘ ਵਾਲੀਆ ਦੀ ਅਗਵਾਈ ਹੇਠ ਪਿੰਡ ਕੋਟੜਾ ਕਲਾਂ ਵਿਖੇ ਬਲਾਕ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਸੀਨੀਅਰ ਵੈਟਰਨਰੀ ਅਫ਼ਸਰ ਡਾ. ਰਵੀ ਗਾਬਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀਆਂ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਦੱਸਿਆ ਗਿਆ ਅਤੇ ਚੱਲ ਰਹੀਆਂ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵਲੋਂ ਕੀਤੀਆਂ ਜਾਂਦੀਆਂ ਵੈਕਸੀਨ ਜਿਵੇਂ ਗਲਘੋਟੂ ਅਤੇ ਮੂੰਹ ਖੁਰ ਬਿਮਾਰੀਆਂ ਦੀ ਰੋਕਥਾਮ ਅਤੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਵੀ ਜਾਗਰੂਕ ਕੀਤਾ ਗਿਆ।
ਕੈਂਪ ਵਿਚ ਡਾ. ਦੁਸੰਤਪ੍ਰੀਤ, ਡਾ. ਬਲਵਿੰਦਰ ਸਿੰਘ, ਡਾ. ਪ੍ਰੀਤੀ ਗੁਪਤਾ, ਵੈਟਰਨਰੀ ਇੰਸਪੈਕਟਰ ਹਰਭਜਨ ਸਿੰਘ, ਵੈਟਰਨਰੀ ਇੰਸਪੈਕਟਰ ਲਾਭ ਸਿੰਘ, ਸਰਪੰਚ ਗੁਰਜੰਟ ਸਿੰਘ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਹੋਰ ਕਰਮਚਾਰੀ ਅਤੇ ਪਿੰਡ ਕੋਟੜਾ ਕਲਾਂ ਦੀ ਸਮੂਹ ਗ੍ਰਾਮ ਪੰਚਾਇਤ ਵੀ ਹਾਜ਼ਰ ਸਨ।
Check Also
ਰਿੰਟੂ ਨੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਮੁਫ਼ਤ ਵੰਡੇ ਸਕੂਲ ਬੈਗ ਅਤੇ ਵਰਦੀਆਂ
ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ …
Punjab Post Daily Online Newspaper & Print Media