ਭੀਖੀ, 10 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਮਨਦੀਪ ਪੰਨੂ ਦੀਆਂ
ਹਦਾਇਤਾਂ ਅਨੁਸਾਰ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਕੋਰਟ ਕੰਪਲੈਕਸ ਬੁਢਲਾਡਾ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਸ਼ਮਾ ਦੇਵੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕਮਪਾਊਡਏਬਲ, 138 ਐਨ.ਆਈ. ਐਕਟ, ਬੈਕ ਰੀਕਵਰੀ ਕੇਸ, ਐਮ.ਏ.ਸੀ.ਟੀ, ਲੇਬਰ ਡਿਸਪਿਊਟ, ਬਿਜਲੀ ਅਤੇ ਪਾਣੀ ਦੇ ਬਿਲ, ਮੈਟਰੀਮੋਨੀਅਲ ਕੈਟਾਗਿਰੀ, ਐਲ.ਏ.ਸੀ, ਰੈਵਿਨਿਊ ਅਤੇ ਅਦਰ ਕੈਟਾਗਿਰੀ ਕੇਸਾਂ ਦੇ ਨਿਪਟਾਰੇ ਲਈ ਕੋਰਟ ਕੰਪਲੈਕਸ ਮਾਨਸਾ ਵਿੱਚ 3 ਬੈਚਾਂ, ਕੋਰਟ ਕੰਪਲੈਕਸ ਬੁਢਲਾਡਾ ਵਿੱਚ 2 ਬੈਂਚ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿਚ 1 ਬੈਂਚ ਦਾ ਗਠਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਕੋਰਟ ਕੰਪਲੈਕਸ ਮਾਨਸਾ ਵਿਖੇ ਸ਼੍ਰੀ ਜਸਪਾਲ ਵਰਮਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀਮਤੀ ਮਨਪ੍ਰੀਤ ਕੋਰ ਸਿਵਲ ਜੱਜ (ਸੀਨੀਅਰ ਡੀਵੀਜਨ)-ਕਮ-ਸੀ.ਜੇ.ਐਮ ਅਤੇ ਸ਼੍ਰੀ ਅਸੋਕ ਚੋਹਾਨ ਏ.ਸੀ.ਜੇ (ਐਸ.ਡੀ)-ਕਮ-ਜੇ.ਐਮ.ਆਈ.ਸੀ ਵਲੋਂ ਲਗਾਏ ਗਏ ਬੈਂਚਾਂ ਵਿੱਚ ਕੁੱਲ 238 ਕੇਸਾਂ ਦਾ, ਕੋਰਟ ਕੰਪਲੈਕਸ ਬੁਢਲਾਡਾ ਵਿਖੇ ਸ਼੍ਰੀ ਕਮਲਦੀਪ ਸਿੰਘ ਐਸ.ਡੀ.ਜੇ.ਐਮ ਅਤੇ ਸ੍ਰੀ ਅਜੇਪਾਲ ਸਿੰਘ ਸੀ.ਜੇ (ਜੇ.ਡੀ) ਵਲੋਂ ਲਗਾਏ ਗਏ ਬੈਂਚ ਵਿੱਚ ਕੁੱਲ 111 ਕੇਸਾਂ ਦਾ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿਖੇ ਸ਼੍ਰੀ ਜੀ.ਐਸ ਸੇਖੋਂ ਐਸ.ਡੀ.ਜੇ.ਐਮ ਦੁਆਰਾ ਲਗਾਏ ਗਏ ਬੈਂਚੈ ਦੇ ਵਿੱਚ ਕੁੱਲ 74 ਕੇਸਾਂ ਦਾ ਨਿਪਟਾਰਾ ਰਾਜ਼ੀਨਾਮੇ ਰਾਹੀ ਕਰਵਾਇਆ ਗਿਆ।
ਸਕੱਤਰ ਸ਼੍ਰੀਮਤੀ ਸੁਸ਼ਮਾ ਦੇਵੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਕੁੱਲ 423 ਕੇਸਾਂ ਦਾ ਨਿਪਟਾਰਾ ਰਾਜ਼ੀਨਾਮੇ ਰਾਹੀ ਕਰਵਾਇਆ ਗਿਆ ਅਤੇ ਜਿਸ ਵਿੱਚ ਕੁੱਲ 4,53,00,488/- ਰੁਪਏ ਦੀ ਰਕਮ ਦੇ ਐਵਾਰਡ ਪਾਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਤੋ ਪਹਿਲਾਂ ਅਨੇਕਾਂ ਸੈਮੀਨਾਰ ਲਗ ਾਕੇ ਜ਼ਿਲ੍ਹੇ ਦੇ ਲੋਕਾਂ ਨੂੰ ਲੋਕ ਅਦਾਲਤ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ ਸੀ ਅਤੇ ਬੈਂਕ ਅਤੇ ਬੀਮਾਂ ਕੰਪਨੀਆਂ ਦੇ ਅਫਸਰਾਂ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆ ਸਨ ਅਤੇ ਉਹਨਾਂ ਨੂੰ ਲੋਕ ਅਦਾਲਤਾਂ ਵਿੱਚ ਕੇਸ ਲਗਵਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media