Tuesday, March 31, 2026

ਲੋਕ ਸਭਾ ਚੋਣਾਂ ਲਈ ਜਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ – ਜ਼ਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨਰ ਵੱਲੋਂ ਚੋਣਾਂ ਦੇ ਕੀਤੇ ਐਲਾਨ ਨਾਲ ਹੀ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਤੁਰੰਤ PUNJ1103201903ਲਾਗੂ ਹੋ ਗਿਆ ਹੈ, ਜੋ ਕਿ ਚੋਣ ਅਮਲ ਪੂਰਾ ਹੋਣ ਤੱਕ ਲਾਗੂ ਰਹੇਗਾ।ਉਕਤ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਆਖਰੀ ਗੇੜ 19 ਮਈ ਨੂੰ ਹੋਣ ਦਾ ਐਲਾਨ ਹੋਇਆ ਹੈ, ਪਰ ਆਦਰਸ਼ ਚੋਣ ਜਾਬਤਾ ਚੋਣ ਐਲਾਨ ਦੇ ਨਾਲ ਹੀ ਲਾਗੂ ਹੋ ਜਾਂਦਾ ਹੈ।ਉਨਾਂ ਚੋਣਾਂ ਸਬੰਧੀ ਗਠਿਤ ਕੀਤੀਆਂ ਵੱਖ-ਵੱਖ ਟੀਮਾਂ, ਜੋ ਕਿ ਚੋਣ ਜ਼ਾਬਤੇ ਨੂੰ ਲਾਗੂ ਕਰਵਾਉਣ ਲਈ ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਸਨ, ਨੂੰ ਹਦਾਇਤ ਕੀਤੀ ਕਿ ਉਹ ਤਰੁੰਤ ਹਰਕਤ ਵਿਚ ਆ ਕੇ ਆਪਣੀ-ਆਪਣੀ ਡਿੳੂਟੀ ’ਤੇ ਪਹੁੰਚ ਜਾਣ।ਢਿਲੋਂ ਨੇ ਦੱਸਿਆ ਕਿ ਜਿਲ੍ਹੇ ਵਿਚ ਇਸ ਲਈ ਵੀਡੀਓ ਸਰਵੇਲੈਂਸ ਟੀਮਾਂ, ਵੀਡੀਓ ਵੇਖ ਕੇ ਖਰਚੇ ਦਾ ਅਨੁਮਾਨ ਆਦਿ ਲਗਾਉਣ ਵਾਲੀਆਂ ਟੀਮਾਂ, ਅਕਾੳੂਟਿੰਗ ਟੀਮ, ਫਲਾਇੰਗ ਸੁਕਐਡ ਆਦਿ ਗਠਿਤ ਕੀਤੇ ਜਾ ਚੁੱਕੇ ਹਨ ।
       ਢਿਲੋਂ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਨਿਰਪੱਖ, ਪਾਰਦਰਸ਼ੀ ਅਤੇ ਬਿਨਾਂ ਕਿਸੇ ਲਾਲਚ ਜਾਂ ਡਰ ਦੇ ਚੋਣਾਂ ਕਰਵਾਉਣੀਆਂ ਯਕੀਨੀ ਬਣਾਏਗਾ ਅਤੇ ਇਸ ਲਈ ਹਰੇਕ ਤਰਾਂ ਦੀ ਤਿਆਰੀ ਕੀਤੀ ਜਾ ਚੁੱਕੀ ਹੈ।ਉਨਾਂ ਦੱਸਿਆ ਕਿ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤਾ ਲਾਗੂ ਕਰਵਾਉਣ ਲਈ ਸਾਰੀਆਂ ਟੀਮਾਂ ਪੂਰੀ ਮੁਸ਼ਤੈਦੀ ਨਾਲ ਕੰਮ ਕਰਨਗੀਆਂ ਅਤੇ ਜ਼ਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤਾ ਲਾਗੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਯਕੀਨੀ ਬਨਾਉਣ।ਇਸੇ ਦੌਰਾਨ ਚੋਣ ਜ਼ਾਬਤੇ ਲਾਗੂ ਹੋਣ ਦੇ ਨਾਲ ਹੀ ਟੀਮਾਂ ਵੱਲੋਂ ਗੱਡੀਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
 

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply