ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਜਿਲ੍ਹਾ ਚੋਣ ਅਧਿਕਾਰੀ ਵੱਲੋਂ
ਮਿਲੀਆਂ ਹਦਾਇਤਾਂ ਉਤੇ ਤਰੁੰਤ ਅਮਲ ਕਰਦੇ ਹੋਏ ਸ਼ਹਿਰ ਵਿਚੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਹੋਰਡਿੰਗ ਹਟਾਉਣ ਅਤੇ ਗੱਡੀਆਂ ਦੀ ਜਾਂਚ ਦਾ ਕੰਮ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੁਰੂ ਕਰ ਦਿੱਤਾ ਗਿਆ ਹੈ।ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਹਿਮਾਸ਼ੂੰ ਅਗਰਵਾਲ ਨੇ ਦੱਸਿਆ ਕਿ ਅੱਜ ਸ਼ਾਮ ਵੱਖ-ਵੱਖ ਟੀਮਾਂ ਨੇ ਜਿੱਥੇ ਸ਼ਹਿਰ ਵਿਚ ਰਾਜਸੀ ਪਾਰਟੀਆਂ ਵੱਲੋਂ ਪਹਿਲਾਂ ਤੋਂ ਲਗਾਏ ਹੋਏ ਹੋਰਡਿੰਗ, ਪੋਸਟਰ, ਬੈਨਰ ਆਦਿ ਹਟਾਉਣ ਦਾ ਕੰਮ ਸ਼ੁਰੂ ਕੀਤਾ, ਉਥੇ ਗੱਡੀਆਂ ਦੀ ਜਾਂਚ ਵੀ ਕੀਤੀ ਗਈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media