Thursday, March 26, 2026

ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ ਚੋਣਾਂ – ਜ਼ਿਲਾ੍ਹ ਚੋਣ ਅਫਸਰ

ਟੋਲ ਫਰੀ ਨੰਬਰ 1950 ਤੇ ਲਈ ਜਾ ਸਕਦੀ ਹੈ ਹਰ ਤਰਾ੍ ਦੀ ਜਾਣਕਾਰੀ

PUNJ1203201909ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਮਤਦਾਨ 19 ਮਈ, 2019 ਨੂੰ ਹੋਵੇਗਾ ਅਤੇ 23 ਮਈ, 2019 ਨੂੰ ਵੋਟਾਂ ਦੀ ਗਿਣਤੀ ਹੋਵੇਗੀ।ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦੇਣ ਦੇ ਨਾਲ ਹੀ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ।
    ਜ਼ਿਲਾ ਚੋਣ ਅਫ਼ਸਰ ਨੇ ਅੱਜ ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਅਮਰਦੀਪ ਸਿੰਘ ਚੋਣ ਤਹਿਸੀਲਦਾਰ, ਰਾਜੀਵ ਬਾਵਾ ਵਾਈਸ ਪ੍ਰਧਾਨ ਇੰਡੀਅਨ ਨੈਸ਼ਨਲ ਕਾਂਗਰਸ, ਹਰਗੁਰਿੰਦਰ ਸਿੰਘ ਗਿੱਲ ਸਕੱਤਰ ਇੰਡੀਅਨ ਨੈਸ਼ਨਲ ਕਾਂਗਰਸ ਦਿਹਾਤੀ, ਦੀਪਕ ਭਾਟੀਆ ਜਿਲ੍ਹਾ ਪ੍ਰਧਾਨ ਰਾਸ਼ਟਰਵਾਦੀ ਕਾਂਗਰਸ ਪਾਰਟੀ, ਬਲਦੇਵ ਕੁਮਾਰ ਸਕੱਤਰ ਭਾਰਤੀ ਜਨਤਾ ਪਾਰਟੀ ਸ਼ਹਿਰੀ, ਗੁਰਦੀਪ ਸਿੰਘ ਬਹੁਜਨ ਸਮਾਜ ਪਾਰਟੀ ਸ਼ਹਿਰੀ, ਅਮਰਜੀਤ ਸਿੰਘ ਕਮਿਊਨਿਸਟ ਪਾਰਟੀ, ਜਸਪਾਲ ਸਿੰਘ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ, ਬਲਕਰਨ ਸਿੰਘ ਸਕੱਤਰ ਸਹਾਇਕ ਸ੍ਰੋਮਣੀ ਅਕਾਲੀ ਦਲ ਦਿਹਾਤੀ, ਜੈਦੀਪ ਸ਼ਰਮਾ ਆਮ ਆਦਮੀ ਪਾਰਟੀ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਸਨ।
    ਇਸ ਮੌਕੇ ਉਹਨਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਹਾ ਹੈ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਆਦਰਸ਼ ਚੋਣ ਜਾਬਤੇ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਨੀ ਯਕੀਨੀ ਬਣਾਉਣ।ਉਹਨਾਂ ਦੱਸਿਆ ਕਿ ਲੋਕ ਚੋਣਾਂ ਲਈ ਨੋਟੀਫਿਕੇਸ਼ਨ 22 ਅਪ੍ਰੈਲ ਨੂੰ ਜਾਰੀ ਹੋਵੇਗਾ, 29 ਅਪ੍ਰੈਲ ਤੱਕ ਨਾਜ਼ਦਗੀ ਪੇਪਰ ਦਾਖਲ ਕੀਤੇ ਜਾ ਸਕਣਗੇ, 30 ਅਪ੍ਰੈਲ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 2 ਮਈ ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ।
    ਉਹਨਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਭਾਸ਼ਣ ਵਿੱਚ ਨੀਤੀਆਂ ਦੇ ਆਧਾਰ ‘ਤੇ ਆਲੋਚਨਾ ਕੀਤੀ ਜਾ ਸਕੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਜਾਤੀ ਟਿੱਪਣੀ ਚੋਣ ਜ਼ਾਬਤੇ ਦੀ ਉਲੰਘਣਾ ਹੋਵੇਗੀ।ਉਹਨਾਂ ਕਿਹਾ ਕਿ ਚੋਣ ਪ੍ਰਚਾਰ ਲਈ ਸਰਕਾਰੀ ਇਮਾਰਤਾਂ ਤੇ ਪੋਸਟਰ, ਬੈਨਰ ਜਾਂ ਝੰਡੇ ਲਗਾਉਣ ਦੀ ਮਨਾਹੀ ਹੋਵੇਗੀ। ਕਿਸੇ ਧਾਰਮਿਕ ਜਗ੍ਹਾਂ ‘ਤੇ ਕੋਈ ਵੀ ਚੋਣ ਮੀਟਿੰਗ ਨਹੀਂ ਕੀਤੀ ਜਾ ਸਕੇਗੀ। ਪੋਸਟਰ, ਬੈਨਰ ਜਾਂ ਝੰਡੇ ਆਦਿ ਲਗਾਉਣ ਲਈ ਪ੍ਰਾਈਵੇਟ ਪ੍ਰਾਪਰਟੀ ਦੇ ਮਾਲਕ ਦੀ ਲਿਖਤੀ ਸਹਿਮਤੀ ਜਰੂਰੀ ਹੋਵੇਗੀ।ਉਮੀਦਵਾਰ ਲਈ ਚੋਣ ਖਰਚੇ ਦੀ ਹੱਦ 70 ਲੱਖ ਹੋਵੇਗੀ।
    ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਨਿਰਪੱਖ ਢੰਗ ਨਾਲ ਚੋਣਾਂ ਨੂੰ ਕਰਵਾਇਆ ਜਾਵੇਗਾ। ਉਨ੍ਹਾਂ ਰਾਜਨੀਤਿਕ ਦਲਾਂ ਦੇ ਆਗੂਆਂ ਨੂੰ ਕਿਹਾ ਕਿ ਝੂਠੀਆਂ ਸ਼ਿਕਾਇਤਾਂ ਤੋਂ ਗੁਰੇਜ਼ ਕੀਤਾ ਜਾਵੇ। ਉਨਾਂ ਦੱਸਿਆ ਕਿ ਇਸ ਵਾਰ ਆਮ ਲੋਕ ਵੀ ਚੋਣ ਜ਼ਾਬਤੇ ਦੀ ਨਿਗਰਾਨੀ ਕਰ ਸਕਦੇ ਹਨ। ਇਸ ਲਈ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਿਲ ਨਾਂਅ ਦੀ ਮੋਬਾਇਲ ਐਪਲੀਕੇਸ਼ਨ ਲਾਂਚ ਕੀਤੀ ਗਈ ਹੈ ਅਤੇ ਇਸ ਰਾਹੀਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਨਾਗਰਿਕ ਸ਼ਿਕਾਇਤ ਕਰ ਸਕਦਾ ਹੈ। ਸ਼ਿਕਾਇਤ ਕਰਤਾ ਜੇਕਰ ਚਾਹੇ ਤਾਂ ਆਪਣੀ ਪਹਿਚਾਣ ਗੁਪਤ ਵੀ ਰੱਖ ਸਕਦਾ ਹੈ। ਇਸ ਤਰੀਕੇ ਨਾਲ ਪ੍ਰਾਪਤ ਸ਼ਿਕਾਇਤ ‘ਤੇ 100 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ।
    ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ 1950 ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿੱਥੇ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਜਾਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜਾਬਤੇ ਦੌਰਾਨ ਚੋਣ ਕਮਿਸ਼ਨ ਵੱਲੋਂ ਮੁੱਲ ਦੀਆਂ ਖ਼ਬਰਾਂ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਸੋਸ਼ਲ ਮੀਡੀਆ ‘ਤੇ ਵੀ ਚੋਣ ਕਮਿਸ਼ਨ ਵੱਲੋਂ ਗਠਿਤ ਐਮ.ਸੀ.ਐਮ.ਸੀ ਟੀਮ ਦੀ ਨਿਗਰਾਨੀ ਰਹੇਗੀ।
    ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਜਨੀਤਿਕ ਦਲਾਂ ਦੇ ਆਗੂਆਂ ਨੂੰ ਕਿਹਾ ਕਿ ਕੋਈ ਵੀ ਰੈਲੀ ਕਰਨ ਤੋਂ ਪਹਿਲਾਂ ਉਸਦੀ ਆਗਿਆ ਲੈਣੀ ਜ਼ਰੂਰੀ ਹੈ ਅਤੇ ਘੱਟ ਤੋਂ ਘੱਟ 2 ਦਿਨ ਪਹਿਲਾਂ ਆਗਿਆ ਲੈਣ ਲਈ ਅਪਲਾਈ ਕੀਤਾ ਜਾਵੇ।ਵਧੀਕ ਜਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਇਕ ਮੌਕਾ ਹੁੰਦਾ ਹੈ, ਜਦ ਦੇਸ਼ ਦੇ ਨਾਗਰਿਕ ਆਪਣੀ ਪਸੰਦ ਦੀ ਸਰਕਾਰ ਦੀ ਚੋਣ ਕਰਦੇ ਹਨ।ਇਸ ਲਈ ਹਰ ਇਕ ਬਾਲਗ ਨਾਗਰਿਕ ਨੂੰ ਚੋਣਾਂ ਵਿਚ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਮਤਦਾਨ ਜ਼ਰੂਰ ਕਰਨਾ ਚਾਹੀਦਾ ਹੈ।ਪਰ ਅਸੀਂ ਇਹ ਮਤਦਾਨ ਤਾ ਹੀਂ ਕਰ ਸਕਦੇ ਹਾਂ, ਜੇਕਰ ਵੋਟਰ ਸੂਚੀ ਵਿਚ ਸਾਡਾ ਨਾਮ ਦਰਜ ਹੋਵੇ।ਇਸ ਲਈ ਉੁਨ੍ਹਾਂ ਜ਼ਿਲਾ ਅੰਮਿ੍ਰਤਸਰ ਦੇ ਸਮੂਹ ਨਾਗਰਿਕਾਂ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਹੈ, ਕਿ ਉਹ ਯਕੀਨੀ ਕਰ ਲੈਣ ਕਿ ਜੇਕਰ 1 ਜਨਵਰੀ 2019 ਨੂੰ ਉਨਾਂ ਦੀ ਉਮਰ 18 ਸਾਲ ਤੋਂ ਵੱਧ ਬਣਦੀ ਹੈ ਤਾਂ ਉਨਾਂ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਵੇ।ਇਸ ਲਈ ਆਪਣੇ ਪੋਲਿੰਗ ਬੂਥ ਦੇ ਬੀ.ਐਲ.ਓ ਨਾਲ ਰਾਬਤਾ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਜੇਕਰ ਹਾਲੇ ਤੱਕ ਵੀ ਕਿਸੇ ਦੀ ਵੋਟ ਨਹੀਂ ਬਣੀ ਹੈ ਤਾਂ ਇਸ ਲਈ ਉਹ ਆਪਣਾ ਫਾਰਮ 6 ਭਰ ਕੇ ਆਪਣੇ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਾਂ ਆਪਣੇ ਬੀ.ਐਲ.ਓ ਕੋਲ ਜਮ੍ਹਾਂ ਕਰਵਾ ਸਕਦਾ ਹੈ ਤਾਂ ਜੋ ਉਸਦੀ ਵੋਟ ਬਣ ਸਕੇ। ਇਸ ਤੋਂ ਬਿਨਾਂ ਆਪਣੀ ਵੋਟ ਬਣਵਾਉਣ ਲਈ ਚੋਣ ਕਮਿਸ਼ਨ ਦੇ ਪੋਰਟਲ ‘ਤੇ ਵੀ ਅਪਲਾਈ ਕੀਤਾ ਜਾ ਸਕਦਾ ਹੈ।

Check Also

26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਪੰਜਵੇਂ ਦਿਨ ਨਾਟਕ ‘ਆਪ ਹਮਾਰੇ ਹੈ ਕੌਨ’ ਦਾ ਮੰਚਣ

ਅੰਮ੍ਰਿਤਸਰ, 25 ਮਾਰਚ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਉਤਰੀ ਜ਼ੋਨ ਕਲਚਰਲ ਸੈਂਟਰ ਪਟਿਆਲਾ …

Leave a Reply