ਖੁਜਾਲਾ, 8 ਸਤੰਬਰ (ਸਿੰਕਦਰ ਸਿੰਘ ਖਾਲਸਾ ) – ਜੰਡਿਆਲਾ ਗੁਰੂ ਵੇਰੋਵਾਲ ਰੋਡ ਨੂੰ ਜਾਣ ਵਾਲੀ ਇੱਕ ਸੜਕ ਕਿਨਾਰੇ ਕੂੜਾ ਸੁੱਟ ਕੇ ਵਾਹਨ ਚਾਲਕਾਂ ਨੂੰ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਇਸ ਸੜਕ ‘ਤੇ ਸਥਿਤ ਦੁਕਾਨਦਾਰਾਂ, ਰਾਹਗੀਰਾਂ ਅਤੇ ਵਾਹਨਾਂ ਚਾਲਕਾਂ ਦਾ ਕਹਿਣਾ ਹੈ ਕਿ ਸੜਕ ਦੇ ਇਰਦ-ਗਿਰਦ ਬਸਤੀਆਂ ਦੇ ਲੋਕਾਂ ਨੇ ਆਪਣੇ ਘਰਾਂ ਵਿੱਚ ਪਾਲਤੂ ਪਸ਼ੂ ਰੱਖਣ ਵਾਲੇ ਲੋਕਾਂ ਨੇ ਗੰਦਗੀ ਦੇ ਢੇਰ ਲਗਾ ਦਿੱਤੇ ਹਨ ਅਤੇ ਟਰੈਫਿਕ ਨਿਯਮਾਂ ਲਈ ਲਗਾਈ ਚਿੱਟੀ ਪੱਟੀ ਤੋੋਂ ਕਾਫੀ ਬਾਹਰ ਕੂਟਾ ਸੜਕ ਤੇ ਖਿਲਰਿਆ ਹੋਣ ਕਾਰਨ ਅਵਾਰਾ ਕੁੱਤੇ ਅਤੇ ਪਸ਼ੂ ਮੂੰਹ ਮਾਰਦੇ ਰਹਿੰਦੇ ਹਨ, ਜਿਸ ਕਾਰਨ ਹਰ ਸਮੇਂ ਹਾਦਸੇ ਦਾ ਡਰ ਬਣਿਆ ਹੋਇਆ ਹੈ ਅਤੇ ਇਹ ਕੂੜੇ ਦੇ ਢੇਰ ਜਿਥੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ, ਉਥੇ ਨੇੜਲੇ ਸਕੂਲ ਦੇ ਵਿਦਿਆਰਥੀਆਂ ਤੇ ਇੱਥੋਂ ਦੀ ਲੰਘਣ ਵਾਲੇ ਲੋਕਾਂ ਨੂੰ ਨੱਕ ਤੇ ਰੁਮਾਲ ਰੱਖ ਕੇ ਲੰਘਣਾ ਪੈਂਦੇ ਹੈ, ਕਿਉਂਕਿ ਕੂੜੇ ਦੇ ਢੇਰਾਂ ਵਿੱਚ ਬਦਬੂ ਫੈਲ ਰਹੀ ਹੈ । ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਨਾਂ ਨੇ ਨੇ ਕਈ ਵਾਰ ਨਗਰ ਕੌਂਸਲ ਦੇ ਧਿਆਨ ਵਿੱਚ ਲਿਆਂਦਾ ਹੈ ਪਰ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media