ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ
ਭੁਪਿੰਦਰ ਸਿੰਘ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤੈਅਸ਼ੁਦਾ ਮਾਨਕਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਪੈਦਾ ਕਰਦੇ ਹਨ ਅਤੇ ਪਟਾਕੇ ਮਾਰਦੇ ਹਨ।ਜਿਸ ਨਾਲ ਆਮ ਜਨਤਾ ਨੂੰ ਪ੍ਰਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਵੀ ਫੈਲਾਉਣ ਅਤੇ ਪਟਾਕੇ ਮਾਰਨ `ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ 12 ਮਈ 2019 ਤੱਕ ਲਾਗੂ ਰਹੇਗਾ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media