Sunday, July 27, 2025
Breaking News

ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਲੰਗਰ `ਚ ਕੀਤੀ ਸੇਵਾ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ PUNJ1403201908ਸਾਬਕਾ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਹਲਕਾ ਧਰਮਕੋਟ (ਮੋਗਾ) ਦੀ ਸੰਗਤ ਨੇ ਲੰਗਰ ਸੇਵਾ ਕੀਤੀ।ਇਸ ਮੌਕੇ ਗੱਲਬਾਤ ਦੌਰਾਨ ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸੇਵਾ ਕਰਨ ਪਹੁੰਚੀਆਂ ਹਨ।ਲੰਗਰ ਸੇਵਾ ਲਈ ਸੰਗਤ ਵੱਲੋਂ ਖੰਡ, ਚਾਹ ਪੱਤੀ, ਡਾਲਡਾ ਘਿਉ, ਦੇਸੀ ਘਿਉ, ਮਸਾਲੇ, ਵੇਸਣ, ਦਾਲਾਂ, ਆਟਾ, ਕਣਕ, ਚਾਵਲ, ਸਬਜ਼ੀਆਂ ਆਦਿ ਰਸਦਾਂ ਲਿਆਂਦੀਆਂ ਗਈਆਂ ਹਨ।
ਲੰਗਰ ਸ੍ਰੀ ਗੁਰੂ ਰਾਮਦਾਸ ਦੇ ਮੈਨੇਜਰ ਮੁਖਤਾਰ ਸਿੰਘ ਨੇ ਲੰਗਰ ਸੇਵਾ ਲਈ ਆਈਆਂ ਸੰਗਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ ਦੀ ਪਤਨੀ ਬੀਬੀ ਮੁਖਤਿਆਰ ਕੌਰ, ਕੁਲਵੰਤ ਸਿੰਘ ਰਿਚੀ ਮੋਗਾ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਰਜਿੰਦਰ ਸਿੰਘ ਡੱਲਾ, ਡਾ. ਜਸਵਿੰਦਰ ਸਿੰਘ, ਗੁਰਦੇਵ ਸਿੰਘ, ਗੁਰਤੇਜ ਸਿੰਘ ਕਾਦਰਵਾਲਾ ਸਮੇਤ ਸੰਗਤਾਂ ਮੌਜੂਦ ਸਨ।
 

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply