Tuesday, March 3, 2026

ਕਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਪਿਤਾ ਕੁੰਦਨ ਸਿੰਘ ਸੱਜਣ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਕੇਨੇਡਾ ਦੇ ਰੱਖਿਆ ਮੰਤਰੀ ਦੇ ਅਹੁੱਦੇ `ਤੇ ਬਿਰਾਜ਼ਮਾਨ ਹਰਜੀਤ ਸਿੰਘ ਸੱਜਣ ਦੇ ਪਿਤਾ ਕੁੰਦਨ PUNJ1403201911ਸਿੰਘ ਸੱਜਣ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ।ਕੁੰਦਨ ਸਿੰਘ ਸੱਜਣ ਜੋ ਕਿ ਪ੍ਰਧਾਨ ਨਿਰਮਲ ਸਿੰਘ ਦੇ ਕਰੀਬੀ ਰਿਸ਼ਤੇਦਾਰ ਵੀ ਹਨ, ਨੇ ਚੀਫ ਖਾਲਸਾ ਦੀਵਾਨ ਪ੍ਰਧਾਨ ਬਨਣ `ਤੇ ਨਿਰਮਲ ਸਿੰਘ ਨੂੰ ਵਧਾਈ ਦਿੱਤੀ।ਉਹਨਾਂ ਕਿਹਾ ਕਿ ਸਿੱਕ ਜਗਤ ਦੀ ਉਘੀ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੇ ਨਿਰਮਲ ਸਿੰਘ ਦੇ ਵਿਲੱਖਣ ਗੁਣਾਂ ਅਤੇ ਕਾਬਲੀਅਤ ਕਰਕੇ ਸਾਰੇ ਮੈਂਬਰਾਂ ਨੇ ਸੇਵਾ ਬਖਸ਼ੀ ਹੈ।ਨਿਰਮਲ ਸਿੰਘ ਸਰਕਾਰਾਂ ਤੋਂ ਚੀਫ ਖਾਲਸਾ ਦੀਵਾਨ ਲਈ ਸਹਿਯੋਗ ਲੈਣ ਦੀ ਕਾਬਲਿਅਤ ਰੱਖਦੇ ਹਨ।ਉਹਨਾਂ ਆਸ ਪ੍ਰਗਟਾਈ ਕਿ ਪ੍ਰਧਾਨ ਨਿਰਮਲ ਸਿੰਘ ਦੀ ਸੁਚੱਜੀ ਅਗਵਾਈ ਹੇਠ ਦੀਵਾਨ ਵਿਦਿਆ ਦੇ ਨਾਲ-ਨਾਲ ਲੋਕ ਭਲਾਈ ਕਾਰਜਾਂ ਨਾਲ ਸਿੱਖ ਪੰਥ ਦੇ ਮਾਨ ਸਨਮਾਨ ਨੂੰ ਹੋਰ ਉੱਚਾ ਕਰੇਗਾ।
ਪ੍ਰਧਾਨ ਨਿਰਮਲ ਸਿੰਘ ਨੇ ਕੁੰਦਨ ਸਿੰਘ ਸੱਜਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੀਫ ਖਾਲਸਾ ਦੀਵਾਨ ਵਲੋਂ  ਵਿਦਿਆ ਰਾਹੀਂ ਸਿੱਖ ਪਨੀਰੀ ਨੂੰ ਗੁਰਮਤਿ ਸਿਧਾਤਾਂ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਨੇ  ਸਿੱਖ ਕੌਮ ਦੀਆਂ ਆਸਾਂ ਅਤੇ ਭਾਵਨਾਵਾਂ `ਤੇ ਖਰੇ ਉਤਰਣ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਭਾਗ ਸਿੰਘ ਅਣਖੀ, ਪ੍ਰੋ: ਹਰੀ ਸਿੰਘ, ਪ੍ਰੋ: ਵਰਿਆਮ ਸਿੰਘ ਅਤੇ ਹੋਰ ਮੈਂਬਰ ਮੌਜੂਦ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply