Friday, March 27, 2026

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

PPN1603201904ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ ਵਿੱਚ ਕੀਤੇ ਜਾ ਰਹੇ ਖੇਤੀ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮੀਟਿੰਗ ਹੋਈ।ਮੀਟਿੰਗ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਮੀਟਿੰਗ ਵਿੱਚ ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਸ਼੍ਰੀਮਤੀ ਸਾਕਸ਼ੀ, ਮਨਜੀਤ ਕੌਰ, ਅੰਸ਼ੁਮਨ ਕੁਮਾਰ, ਨਿਰਪਜੀਤ ਸਿੰਘ, ਸੁਦੇਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ, ਲਵ ਕੁਮਾਰ, ਅਰਮਾਨ ਮਹਾਜਨ, ਬ੍ਰਹਮ ਦਾਸ ਹਾਜ਼ਰ ਸਨ।
           ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਮਹੀਨਾ ਮਾਰਚ ਦੌਰਾਨ ਬਲਾਕ ਪਟਾਨਕੋਟ ਦੇ 12 ਪਿੰਡਾਂ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾ ਕੇ ਖੇਤੀਬਾੜੀ ਦੀਆਂ ਨਵੀਨਤਮ ਨਕਨੀਕਾਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਪਹਿਲੇ ਪੰਦਰਵਾੜੇ ਦੌਰਾਨ 8 ਕੈਂਪ ਲਗਾਏ ਜਾ ਚੁੱਕੇ ਹਨ।ਉਨਾਂ ਦੱਸਿਆ ਕਿ ਬਣਾਏ ਗਏ ਪ੍ਰੋਗਰਾਮ ਤਹਿਤ 19 ਮਾਰਚ ਨੂੰ ਅਲੀਖਾਂ, ਡੱਲਾਬਲੀਮ, 20 ਮਾਰਚ ਨੂੰ ਲਾਹੜੀ ਬਾਵਿਆਂ, 26 ਮਾਰਚ ਨੂੰ ਚਸ਼ਮਾ, 27 ਮਾਰਚ ਨੂੰ ਗਤੋਰਾ ਆਸਾਬਾਨੋ, 28 ਮਾਰਚ ਨੂੰ ਪੱਡਿਆਂ ਲਾਹੜੀ ਅਤੇ 29 ਮਾਰਚ ਨੂੰ ਛੋਟੇਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣਗੇ।ਉਨਾਂ ਦੱਸਿਆ ਕਿ ਬਲਾਕ ਪਠਾਨਕੋਟ (ਸਮੇਤ ਸੁਜਾਨਪੁਰ, ਘਰੋਟਾ) ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਉਨਾਂ ਕਿਹਾ ਕਿ ਬਲਾਕ ਪਠਾਨਕੋਟ, ਘਰੋਟਾ ਅਤੇ ਸੁਜਾਨਪੁਰ ਦੇ ਨੌਜਵਾਨ ਕਿਸਾਨਾਂ ਅੰਦਰ ਜੈਵਿਕ ਖੇਤੀ ਅਤੇ ਹੋਰ ਸਹਾਇਕ ਖੇਤੀ ਕਿੱਤਿਆਂ ਪ੍ਰਤੀ ਰੁਚੀ ਪੈਦਾ ਕਰਨ ਲਈ ਯੂਥ ਕਿਸਾਨ ਕਲੱਬ ਦਾ ਗਠਨ ਕੀਤਾ ਗਿਆ ਹੈ।ਉਨਾਂ ਕਿਹਾ ਕਿ ਵੱਖ-ਵੱਖ ਦੀ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਕਿਸਾਨ ਉਤਪਾਦਕ ਸੰਗਠਨ ਬਣਾਏ ਜਾ ਰਹੇ ਹਨ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਕਿਸਾਨਾਂ ਦੀ ਸ਼ੁੱਧ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੋ ਵੀ ਕਿਸਾਨ, ਜੈਵਿਕ ਖੇਤੀ ਕਰਨ ਦਾ ਚਾਹਵਾਨ ਹੋਵੇ, ਉਹ ਆਪਣੇ ਹਲਕੇ ਦੇ ਖੇਤੀਬਾੜੀ ਉਪ ਨਿਰੀਖਕ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਵਿਕਾਸ ਅਫਸਰ ਜਾਂ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।ਉਨਾਂ ਅਧਿਕਾਰੀਆਂ /ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਕਿਸਾਨਾਂ ਤੱਕ ਪਹੁੰਚ ਕਰਕੇ ਗੈਰ ਜ਼ਰੂਰੀ ਕੀਟਨਾਸ਼ਕਾਂ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਸੁਚੇਤ ਕੀਤਾ ਜਾਵੇ।ਉਨਾਂ ਕਿਹਾ ਕਿ ਕੋਈ ਵੀ ਖਾਦ ਵਿਕ੍ਰੇਤਾ ਕਿਸੇ ਤਰਾਂ ਦੀ ਗੈਰ ਸਿਫਰਾਸ਼ਸ਼ੁਦਾ ਖੇਤੀ ਸਮੱਗਰੀ, ਯੂਰੀਆ ਖਾਦ ਦੀ ਵਿਕਰੀ ਦੇ ਨਾਲ ਜਬਰਨ ਕਿਸਾਨ ਨੂੰ ਵੇਚ ਸਕਦਾ ਅਤੇ ਜੇਕਰ ਕਿਸੇ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਖਾਦ ਵਿਕ੍ਰੇਤਾ ਦਾ ਲਾਇਸੰਸ ਰੱਦ ਕਰਨ ਲਈ ਉਚ ਅਧਿਕਾਰੀਆ ਨੂੰ ਲਿਖ ੱਿਤਾ ਜਾਵੇਗਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply