ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਹੇਠ ਸਥਾਨਕ
ਹੋਟਲ ਵਿਖੇ ਇੱਕ ਰੋਜ਼ਾ ਤੰਬਾਕੂ ਰੋਕੋ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਿਪਟੀ ਕਮਿਸ਼ਨਰ ਨੇ ਵਰਕਸ਼ਾਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਤੰਬਾਕੂ ਦੀ ਵਰਤੋਂ ਰੋਕਣ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ।
ਡਿਪਟੀ ਕਮਿਸ਼ਨਰ ਮਿਸ ਰਿਆਤ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਹਰੇਕ ਵਿਅਕਤੀ ਨੂੰ ਆਪਣਾ ਸਹਿਯੋਗ ਦੇਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਤੁਹਾਡੇ ਆਸ-ਪਾਸ ਜੇਕਰ ਕੋਈ ਵਿਅਕਤੀ ਤੰਬਾਕੂ ਦੀ ਵਰਤੋਂ ਕਰਦਾ ਹੈ, ਤਾਂ ਉਸਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਕੇ ਇਸ ਦਾ ਸੇਵਨ ਛੱਡਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਸੈਮੀਨਾਰ ਦੌਰਾਨ ਸਿਵਲ ਜੱਜ ਸੀਨੀਅਰ ਡਵੀਜ਼ਨ ਅਸ਼ੋਕ ਚੌਹਾਨ ਨੇ ਕੋਟਪਾ ਐਕਟ ਅਧੀਨ ਕੀਤੇ ਜਾਣ ਵਾਲੇ ਚਲਾਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜੈਨਰੇਸ਼ਨ ਸੇਵੀਅਰ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਰਮਨ ਸ਼ਰਮਾਂ ਨੇ ਵੀ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਬਾਰੇ ਚਾਨਣਾ ਪਾਇਆ ਅਤੇ ਇਸ ਸਬੰਧੀ ਬਣੇ ਐਕਟਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ।
ਵਰਕਸ਼ਾਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਐਸ.ਪੀ (ਐਚ) ਮੇਜਰ ਸਿੰਘ, ਐਸ.ਡੀ.ਐਮ ਮਾਨਸਾ ਅਭਿਜੀਤ ਕਪਲਿਸ਼, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿਹਤ ਵਿਭਾਗ ਦਾ ਸਟਾਫ਼ ਮੈਂਬਰ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media