ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਭੀਖੀ ਪੁਲਿਸ ਨੂੰ ਉਸ ਸਮੇਂ ਵੱਡੀ
ਸਫਲਤਾ ਮਿਲੀ ਜਦੋਂ ਭੀਖੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ ਦੋ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਐਸ.ਐਚ.ਓ ਭੀਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਸਮੇਤ ਮਹਿਲਾ ਪੁਲਿਸ ਨੇ ਮੁਖਬਰੀ ਦੇ ਅਧਾਰ `ਤੇ ਗਸ਼ਤ ਦੌਰਾਨ ਧਲੇਵਾ ਰੋਡ ਤੋਂ ਇੱਕ ਮਹਿਲਾ ਗੋਗੀ ਦੇਵੀ ਪਤਨੀ ਚੈਨਾ ਸਿੰਘ ਵਾਸੀ ਭੀਖੀ ਤੋਂ 600 ਗੋਲੀ ਐਲਪਰਾਜੋਲਮ ਅਤੇ 200 ਗੋਲੀ ਕਲੈਵੀਡੋਲ ਕੁੱਲ 800 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਉਨ੍ਹਾਂ ਦੱਸਿਆ ਕਿ ਸਬ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈਲ ਮਾਨਸਾ ਨੇ ਸਮੇਤ ਮਹਿਲਾ ਪੁਲਿਸ ਗੇਜੋ ਪਤਨੀ ਬਾਵਾ ਸਿੰਘ ਵਾਸੀ ਭੀਖੀ ਪਾਸੋਂ ਪੁਲ ਡਰੇਨ ਧਲੇਵਾਂ ਰੋਡ ਤੋਂ 2 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।ਐਸ.ਐਚ.ਓ ਭੀਖੀ ਅਮਨਦੀਪ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media