ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਣੀ ਅਤੇ ਬਾਣੇ ਅਧਾਰਿਤ ਸਿੱਖ ਸ਼ਸ਼ਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵੱਲੋਂ ਸਿੱਖ
ਸ਼ਸ਼ਤਰ ਵਿਦਿਆ ਅਤੇ ਗਤਕੇ ਦੇ ਨਾਂ ਨੂੰ ਟਰੇਡ ਮਾਰਕ ਕਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਫ਼ਰਮ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ ਅਤੇ ਵਿਰਾਸਤ ਨਾਲ ਜੁੜੀ ਗੁਰੂ ਬਖ਼ਸ਼ਿਸ਼ ਪੁਰਾਤਨ ਵਿਰਾਸਤੀ ਯੁੱਧ ਕਲਾ ਨਾਲ ਛੇੜ-ਛਾੜ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਹੈ। ਇਸ ਸਾਰੀ ਅਵੱਗਿਆ ਲਈ ਕੌਣ-ਕੌਣ ਜ਼ਿੰਮੇਵਾਰ ਹੈ, ਇਸ ਦੀ ਤਹਿ ਤੱਕ ਪੜਤਾਲ ਕੀਤੀ ਜਾਵੇਗੀ।ਉਨ੍ਹਾਂ ਸਬੰਧਤ ਫ਼ਰਮ ਨੂੰ ਤੁਰੰਤ ਆਪਣੀ ਗਲਤੀ ਲਈ ਸਿੱਖ ਕੌਮ ਪਾਸੋਂ ਮਾਫ਼ੀ ਮੰਗਣ ਲਈ ਕਿਹਾ।ਭਾਰਤੀ ਟਰੇਡ ਮਾਰਕ ਕਨੂੰਨ ਅਨੁਸਾਰ ਨਵੀਂ ਕਾਢ ਨੂੰ ਹੀ ਪੇਟੈਂਟ ਕਰਵਾਇਆ ਜਾ ਸਕਦਾ ਹੈ, ਪਰੰਤੂ ਗਤਕਾ ਅਤੇ ਸਿੱਖ ਸ਼ਸਤਰ ਵਿਦਿਆ ਸਾਡੇ ਧਰਮ, ਵਿਰਸੇ ਅਤੇ ਗੁਰ-ਇਤਿਹਾਸ ਦਾ ਅਟੁੱਟ ਅੰਗ ਅਤੇ ਸਮੁੱਚੀ ਕੌਮ ਦੀ ਵਿਰਾਸਤ ਹੈ।ਇਹ ਕਿਸੇ ਦੀ ਨਿੱਜੀ ਜਗੀਰ ਨਹੀਂ ਹਨ।ਉਨ੍ਹਾਂ ਕਿਹਾ ਕਿ ਫਰਮ ਦੀ ਇਸ ਕੋਝੀ ਹਰਕਤ ਨਾਲ ਸਿੱਖ ਕੌਮ ਵਿਚ ਰੋਸ ਹੈ।ਸ਼੍ਰੋਮਣੀ ਕਮੇਟੀ ਇਸ ਹਰਕਤ ਦੀ ਸਖ਼ਤ ਨਿੰਦਾ ਕਰਦਿਆਂ ਸਬੰਧਤ ਫਰਮ ਨੂੰ ਤਾੜਨਾ ਕਰਦੀ ਹੈ ਕਿ ਉਹ ਤੁਰੰਤ ਆਪਣੀ ਗਲਤੀ ਦੀ ਸਿੱਖ ਕੌਮ ਪਾਸੋਂ ਮੁਆਫ਼ੀ ਮੰਗ ਕੇ ਇਸ ਨੂੰ ਵਾਪਸ ਲਏ ਨਹੀਂ ਤਾਂ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਨੂੰਨੀ ਕਾਰਵਾਈ ਲਈ ਵਕੀਲਾਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media