ਪੋਲਿੰਗ ਸਟੇਸ਼ਨਾਂ ਦੀ ਬਿਲਡਿੰਗ ਤੇ ਨਾਮ ਬਦਲਣ ਸਬੰਧੀ ਸਿਆਸੀ ਆਗੂਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ
ਹਿਮਾਂਸ਼ੂ ਅਗਰਵਾਲ ਵੱਲੋਂ ਏ.ਆਰ.ਓ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਬਿਲਡਿੰਗ ਤੇ ਨਾਮ ਬਦਲਣ ਸਬੰਧੀ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕੀਤੀ ਗਈਜਿਸ ਵਿੱਚ ਸਰਤਾਜ ਸਿੰਘ ਚਾਹਲ, ਏ.ਡੀ.ਸੀ.ਪੀ ਹੈਡਕੁਆਟਰ, ਸ਼ਿਵਰਾਜ ਬੱਲ ਐਸ.ਡੀ.ਐਮ ਅੰਮ੍ਰਿਤਸਰ-1, ਮੈਡਮ ਪਲਵੀ ਚੌਧਰੀ ਐਸ.ਡੀ.ਐਮ ਮਜੀਠਾ, ਰਜਤ ਓਬਰਾਏ ਐਸ.ਡੀ.ਐਮ ਅਜਨਾਲਾ, ਰਾਜਪਾਲ ਸਿੰਘ ਏ.ਈ.ਟੀ.ਸੀ ਅੰਮ੍ਰਿਤਸਰ-1, ਸ਼੍ਰੀਮਤੀ ਅਨਿਮਿਆ ਜੋਤ ਕੌਰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਰਜਿੰਦਰ ਸਿੰਘ ਚੋਣ ਕਾਨੂੰਗੋ, ਰਾਜੀਵ ਬਾਵਾ ਕਾਂਗਰਸ ਕਮੇਟੀ ਸ਼ਹਿਰੀ, ਹਰਗੁਰਿੰਦਰ ਸਿੰਘ ਗਿੱਲ ਕਾਂਗਰਸ ਕਮੇਟੀ ਦਿਹਾਤੀ, ਪਵਨ ਖੰਨਾ ਭਾਰਤੀ ਜਨਤਾ ਪਾਰਟੀ, ਬਹੁਜਨ ਸਮਾਜ ਪਾਰਟੀ ਸ਼ਹਿਰੀ ਦੇ ਗੁਰਬਖਸ਼ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 11-ਅਜਨਾਲਾ ਅਤੇ 15 ਅੰਮ੍ਰਿਤਸਰ ਉਤਰੀ ਦੇ ਕੁਝ ਬੂਥਾਂ ਦੇ ਸਥਾਨ ਬਦਲਣ ਦੀ ਤਜਵੀਜ਼ ਪ੍ਰਾਪਤ ਹੋਈ ਹੈ ਅਤੇ 17-ਅੰਮ੍ਰਿਤਸਰ ਕੇਂਦਰੀ ਅਤੇ 20 ਅਟਾਰੀ ਦੇ ਕੁੱਝ ਬੂਥਾਂ ਦੇ ਨਾਮ ਬਦਲਣ ਦੀ ਵੀ ਤਜ਼ਵੀਜ ਮਿਲੀ ਹੈ।ਜਿਸ ਨੂੰ ਮੁੱਖ ਚੋਣ ਅਫਸਰ ਨੂੰ ਬਦਲਣ ਲਈ ਲਿਖ ਦਿੱਤਾ ਗਿਆ ਹੈ।ਉਨ੍ਹਾਂ ਨੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਿਲ੍ਹਾ ਪ੍ਰਸਾਸਨ ਵੱਲੋਂ ਵੀ ਸਵੀਪ ਮੁਹਿੰਮ ਗਤੀਵਿਧੀਆਂ ਤਹਿਤ ਪੋਲਿੰਗ ਬੂਥਾਂ ਦਾ ਸਥਾਨ ਬਦਲਣ ਸਬੰਧੀ ਅਤੇ ਨਾਮ ਬਦਲਣ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ।
ਵਧੀਕ ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਨੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਬਿਲਡਿੰਗ ਤੇ ਪੋਸਟਰ ਜਾਂ ਹੋਰਡਿੰਗਜ ਲਗਾਉਣ ਤੋਂ ਪਹਿਲਾਂ ਉਸ ਦੇ ਦੇ ਮਾਲਕ ਵੱਲੋਂ ਸਹਿਮਤੀ ਜਰੂਰ ਲਈ ਜਾਵੇ।ਉਨ੍ਹਾਂ ਦੱਸਿਆ ਕਿ ਵੋਟਾਂ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media