Wednesday, February 25, 2026

ਪ੍ਰੀ-ਪ੍ਰਾਇਮਰੀ ਸੈਕਸ਼ਨ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ PUNJ1903201906ਦੇ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦਾ ਆਗਾਜ਼ ਕਰਦੇ ਹੋਏ ਸਕੂਲ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਡਾਇਰੈਕਟਰ/ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਪ੍ਰਧਾਨ ਸ੍ਰ. ਨਿਰਮਲ ਸਿੰਘ ਅਤੇ ਆਈਆਂ ਚੀਫ਼ ਖਾਲਸਾ ਦੀਵਾਨ ਦੀਆਂ ਸਨਮਾਨਿਤ ਸਖ਼ਸ਼ੀਅਤਾਂ ਦਾ ਤਹਿ ਦਿਲੋਂ ਸੁਆਗਤ ਕੀਤਾ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ‘ਜੀ ਆਇਆਂ’ ਆਖਿਆ।ਸਲਾਨਾ ਸਮਾਰੋਹ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ ਜਿਸ ਵਿੱਚ ਛੋਟੇ-ਛੋਟੇ ਬੱਚਿਆਂ ਨੇ ਬਾਣੇ ਤੇ ਦਸਤਾਰ ਸਜਾ ਕੇ ਸ਼ਬਦ ਦਾ ਉਚਾਰਣ ਕੀਤਾ ਅਤੇ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰ ਲਈ ਅਰਦਾਸ ਕੀਤੀ।ਇਸ ਤੋਂ ਬਾਅਦ ਨੰਨੇ-ਮੰੁਨੇ ਬੱਚਿਆਂ ਨੇ ਮਨਮੋਹਕ ਸੁਆਗਤੀ ਡਾਂਸ ਪੇਸ਼ ਕੀਤਾ।ਛੋਟੇ ਛੋਟੇ ਬੱਚਿਆਂ ਨੇ ਵੱਖ-ਵੱਖ ਸੰਸਕ੍ਰਿਤਕ ਪਹਿਰਾਵੇ ਨਾਲ ਪਿਆਰੇ-ਪਿਆਰੇ ਸੰਵਾਦ ਬੋਲ ਕੇ ਦਰਸ਼ਕਾਂ ਦਾ ਮਨ ਮੋਹ ਲਿਆ।‘ਮਿੱਕੀ ਮਾਊਸ’ ਤੇ ‘ਥੀਮ ਡਾਂਸ’ ਇਸ ਪ੍ਰੋਗਰਾਮ ਦੇ ਖਾਸ ਆਕਰਸ਼ ਰਹੇ।
PUNJ1903201907ਚੀਫ਼ ਖਾਲਸਾ ਦੀਵਾਨ ਦੇ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ ਨੇ ਨਵੀਂ ਮੈਨੇਜਮੈਂਟ ਦੀ ਯੋਗ ਅਗਵਾਈ ਹੇਠ ਚੀਫ ਖਾਲਸਾ ਦੀਵਾਨ ਦੇ ਵਿਕਾਸ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੇ ਬੱਚਿਆਂ ਦੀਆਂ ਕੋਸ਼ਿਸ਼ਾਂ ਤੇ ਉਤਸ਼ਾਹ ਦੀ ਭਰਪੂਰ ਸ਼ਲਾਘਾ ਕੀਤੀ।ਉਹਨਾਂ ਪ੍ਰੋਗਰਾਮ ਦੀ ਸਫਲਤਾ ਦਾ ਸਿਹਰਾ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਅਣਥਕ ਮਿਹਨਤ ਨੂੰ ਦਿੱਤਾ।ਉਹਨਾਂ ਨੇ ਕਿਹਾ ਕਿ ਮਾਵਾਂ ਨੂੰ ਬੱਚਿਆਂ ਨਾਲ ਗੁਰਮਤਿ ਵਿਚਾਰਾਂ ਸਾਂਝੀਆ ਕਰਕੇ ਸਿੱਖੀ ਦੀ ਨੀਂਹ ਨੂੰ ਮਜਬੂਤ ਕਰਨ।ਉਹਨਾਂ ਗੁਰੂ ਨਾਨਕ ਦੇਵ ਜੀ ਦੇ 550ਵਂੇ ਗੁਰਪੁਰਬ ਮੌਕੇ ਚੀਫ਼ ਖਾਲਸਾ ਦੀਵਾਨ ਅਧੀਨ ਚੱਲ ਰਹੇ ਸਾਰੇ ਅਦਾਰਿਆਂ ਵਿੱਚ ਧਾਰਮਿਕ ਸਮਾਗਮਾਂ ਦੀ ਆਰੰਭਤਾ ਸਦਾ ਐਲਾਨ ਕੀਤਾ।ਫਸਟ ਕਲਾਸ ਦੇ ਬੱਚਿਆਂ ਨੂੰ ਆਈਆਂ ਹੋਈਆਂ ਸਖ਼ਸ਼ੀਅਤਾਂ ਨੇ ਜਮਾਤਾਂ ਵਿੱਚੋਂ ਵਧੀਆ
ਅਨੁਸ਼ਾਸਨ ਅਤੇ ਗੁਰਮਤਿ ਵਿਦਿਆ ਤੇ ਜ਼ੋਰ ਦਿੰਦਿਆ ਹੋਇਆ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਮਾਰਗ `ਤੇ ਚੱਲਣ ਲਈ ਪ੍ਰੇਰਿਤ ਕੀਤਾ। ਪੋ੍ਰਗਰਾਮ ਦਾ ਮੁੱਖ ਆਕਰਸ਼ਣ ਬੱਚਿਆਂ ਵੱਲੋਂ ਭਰਪੂਰ ਉਤਸ਼ਾਹ ਤੇ ਮਸਤੀ ਨਾਲ ਪੇਸ਼ ਕੀਤਾ ਗਿਆ ‘ਭੰਗੜਾ’ ਸੀ, ਜਿਸ ਨੇ ਆਏ ਹੋਏ ਪਤਵੰਤੇ ਸੱਜਣਾਂ ਨੂੰ ਨੱਚਣ ਤੇ ਮਜ਼ਬੂਰ ਕਰ ਦਿੱਤਾ।ਅੰਤ ਵਿੱਚ ਚੀਫ਼ ਖਾਲਸਾ ਦੀਵਾਨ ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਆਏ ਹੋਏ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ।
 ਇਸ ਮੌਕੇ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂਵਾਲੇ, ਐਡੀਸ਼ਨਲ ਆਨਰੇਰੀ ਸਕੱਤਰ ਸੁਖਦੇਵ ਸਿੰਘ ਮੱਤੇਵਾਲ, ਜੁਆਇੰਟ ਸਕੱਤਰ ਇੰਜੀ. ਜਸਪਾਲ ਸਿੰਘ, ਡਾ. ਜਸਪਾਲ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਪ੍ਰਿੰਸ, ਪ੍ਰੋ. ਵਰਿਆਮ ਸਿੰਘ, ਮਨਮੋਹਨ ਸਿੰਘ, ਰਜਿੰਦਰ ਸਿੰਘ ਮਰਵਾਹਾ, ਡਾ. ਸੂਬਾ ਸਿੰਘ, ਡਾ. ਟੀ.ਐਸ ਚਾਹਲ, ਨਿਰੰਜਨ ਸਿੰਘ, ਚੀਫ਼ ਡਾਇਰੈਕਟਰ ਹਰਭੁਪਿੰਦਰ ਸਿੰਘ ਨੰਦਾ, ਸੁਰਿੰਦਰ ਸਿੰਘ ਛਿੰਦਾ ਅਤੇ ਵੱਡੀ ਗਿਣਤੀ `ਚ ਅਧਿਆਪਕ, ਵਿਦਿਆਰਥੀ ਤੇ ਮਾਪੇ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply