ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਗ੍ਰਹਿ ਵਿਖੇ
ਮਜੀਠਾ ਹਲਕਾ ਦੇ ਅਕਾਲੀ-ਭਾਜਪਾ ਦੇ ਆਗੂਆਂ ਤੇ ਵਰਕਰਾਂ ਨਾਲ ਅਹਿਮ ਬੈਠਕ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਉਪਲਬੱਧੀਆਂ ਅਤੇ ਜਨਤਾ ਲਈ ਉਲੀਕੀਆਂ ਗਈਆਂ ਯੋਜਨਾਵਾਂ ਸਬੰਧੀ ਸੰਬੋਧਨ ਕੀਤਾ।ਛੀਨਾ ਨੇ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਹਰ ਘਰ ਨੌਕਰੀ, ਸਮਾਰਟ ਫ਼ੋਨ, ਬੁਢਾਪਾ ਪੈਨਸ਼ਨਾਂ ਅਤੇ ਕਿਰਸਾਨੀ ਨੂੰ ਪ੍ਰਫ਼ੁਲਿੱਤ ਕਰਨ ਦੇ ਜੋ ਝੂਠੇ ਵਾਅਦੇ ਕੀਤੇ ਹਨ, ਦੀ ਭਾਂਜੀ ਮੋੜ ਲਈ ਲੋਕ 19 ਮਈ ਦਾ ਬੇਸਬਰੀ ਨਾਲ ਇਤਜਾਰ ਕਰ ਰਹੇ ਹਨ।
ਅਕਾਲੀ-ਭਾਜਪਾ ਵਰਕਰਾਂ ਨੂੰ ਲਾਮਬੰਧ ਕਰਨ ਅਤੇ ਛੀਨਾ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਭਾਜਪਾ ਆਗੂ ਸ੍ਰੀ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਹਰੀਪੁਰਾ ਡੈਮਗੰਜ ਵਿਖੇ ਆਯੋਜਿਤ ਕੀਤੀ ਬੈਠਕ ਜਿਸ ’ਚ ਜ਼ਿਲ੍ਹਾ ਪ੍ਰਧਾਨ ਸ੍ਰੀ ਆਨੰਦ ਸ਼ਰਮਾ, ਸਪੋਰਟਸ ਸੈਲ ਦੇ ਪ੍ਰਧਾਨ ਲਵ ਬਾਬੋਰੀਆ, ਸ਼ੁਸ਼ੀਲ ਦੇਵਗਨ ਵੀ ਸ਼ਾਮਿਲ ਸਨ, ਮੌਕੇ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਸ਼ਹਿਰੀ ਅਤੇ ਦਿਹਾਤੀ ਲੋਕਾਂ ਨੂੰ ਮੁਸ਼ਕਿਲਾਂ ਹੀ ਝੱਲਣੀਆਂ ਪਈਆਂ ਅਤੇ ਜਿੱਥੇ ਵਿਕਾਸਾਂ ਕਾਰਜਾਂ ਦੀ ਦੁਰਦਸ਼ਾ ਦੀ ਮਾੜੀ ਹਾਲਤ ਉਜਾਗਰ ਹੋਈ, ਉਥੇ ਸਿਹਤ ਵਿਵਸਥਾ ਡਾਵਾਂਡੋਲ ਸਥਿਤੀ ਕਾਰਨ ਭਿਆਨਕ ਬਿਮਾਰੀਆਂ ਦਾ ਸਾਹਮਣਾ ਜਨਤਾ ਨੂੰ ਕਰਨਾ ਪਿਆ।
ਛੀਨਾ ਨੇ ਜਿੱਥੇ ਵੱਖ-ਵੱਖ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਨਾਲ ਅਹਿਮ ਬੈਠਕਾਂ ਕੀਤੀਆਂ ਉਥੇ ਉਨ੍ਹਾਂ ਡੈਮਗੰਜ ਵਿਖੇ ਹੋਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਇਲਾਕਾ ਨਿਵਾਸੀਆਂ ਨਾਲ ਸਾਂਝੀਆਂ ਕੀਤੀਆਂ।ਛੀਨਾ ਦੇ ਗ੍ਰਹਿ ਵਿਖੇ ਪੁੱਜੇ ਮਜੀਠਾ ਹਲਕਾ ਦੇ ਭਾਜਪਾ-ਅਕਾਲੀ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਜਿਵੇਂ ਕਿ ਦਰੀਆ ਮੂਸਾ, ਸਹਿੰਸਰਾ ਅਤੇ ਅਵਾਣ ਦੇ ਲੋਕਾਂ ਨੇ ਲੋਕ ਸਭਾ ਚੋਣਾਂ ’ਚ ਆਪਣੀ ਹਮਾਇਤ ਦੇਣ ਦਾ ਭਰੋਸਾ ਦਿੱਤਾ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media