Sunday, July 26, 2026

ਸਰਕਾਰੀ ਸਕੂਲ `ਚ ਵਿਦਿਆਰਥੀਆਂ ਦੇ ਬੈਠਣ ਲਈ ਬੈਚਾਂ ਦਾ ਪ੍ਰਬੰਧ

ਭੀਖੀ/ਮਾਨਸਾ, 20 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ PUNJ2003201903ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਬੈਠਣ ਲਈ 23 ਬੈਂਚ ਭੇਜੇ ਗਏ ਹਨ।ਸਕੂਲ਼ ਹੈਡ ਮਾਸਟਰ ਬਲਦਰਸ਼ਨ ਸਿੰਘ ਨੇ ਕਿਹਾ ਕਿ ਛੋਟੀ ਉਮਰ ਦੇ ਵਿਦਿਆਰਥੀਆਂ ਦੇ ਬੈਠਣ ਲਈ ਬੈਚਾਂ ਦਾ ਪੁੱਖਤਾ ਪ੍ਰਬੰਧ ਨਾ ਹੋਣ ਕਾਰਨ ਬੀਤੇ ਦਿਨਾਂ ਵਿੱਚ ਕਾਫੀ ਪ੍ਰੇਸ਼ਾਨੀ ਆ ਰਹੀ ਸੀ ਅਤੇ ਇੰਨ੍ਹਾਂ ਬੈਚਾਂ ਦੇ ਆਉਣ ਨਾਲ ਵਿਦਿਆਰਥੀਆਂ ਨੂੰ ਕਾਫੀ ਰਾਹਤ ਪੁੱਜੇਗੀ ਅਤੇ ਉਹ ਸਹੀ ਤਰੀਕੇ ਨਾਲ ਸਿੱਖਿਆ ਗ੍ਰਹਿਣ ਕਰ ਸਕਣਗੇ।
                ਇਸ ਮੌਕੇ ਮੈਡਮ ਬਬੀਤਾ ਰਾਣੀ, ਹਰਜਿੰਦਰ ਕੌਰ, ਚਰਨਜੀਤ ਸਿੰਘ, ਜਗਜੀਵਨ ਸਿੰਘ, ਸੁਖਵਿੰਦਰ ਕੌਰ ਤੋਂ ਇਲਾਵਾ ਪਿੰਡ ਦੀ ਸਰਪੰਚ ਗੁਰਮੇਲ ਕੌਰ, ਸਮਾਜ ਸੇਵੀ ਗੁਰਇਕਬਾਲ ਸਿੰਘ, ਪੰਚ ਸੁਖਵਿੰਦਰ ਸਿੰਘ, ਹਾਕਮ ਸਿੰਘ ਹਰਬੰਸ ਸਿੰਘ, ਭੋਲਾ ਸਿੰਘ, ਕੁੰਦਨ ਸਿੰਘ, ਕੁਲਵੰਤ ਸਿੰਘ ਤੋਂ ਇਲਾਵਾ ਕਲੱਬ ਪ੍ਰਧਾਨ ਬਹਾਦਰ ਖਾ ਵੀ ਮੌਜੂਦ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply