Tuesday, November 24, 2026

ਡੀ.ਏ.ਵੀ ਪਬਲਿਕ ਸਕੂਲ ਦੇ ਵਿਹੜੇ `ਚ ਮਨਾਈ ਹੋਲੀ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ PUNJ2003201905ਲਾਰੰਸ ਰੋਡ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ ਗਈ।ਸਕੂਲ ਦੇ ਸਮੁੱਚੇ ਅਧਿਆਪਕ ਵਰਗ ਨੇ ਰਲ ਕੇ ਅੱਜ ਦੀ ਪ੍ਰਾਰਥਨਾ ਸਭਾ ਵਿੱਚ ਹੋਲੀ ਦੇ ਤਿਉਹਾਰ ਸੰਬੰਧੀ ਚਰਚਾ ਕਰਦੇ ਹੋਏ ਹੋਲੀ ਮਨਾਉਣ ਦੇ ਕਾਰਨ, ਹੋਲੀ ਦੇ ਸੁਰੀਲੇ ਗੀਤ ਤੇ ਇੱਕ ਦੂਸਰੇ ਉਪੱਰ ਫੁੱਲਾਂ ਦੀ ਵਰਖਾ ਕਰਕੇ ਹੋਲੀ ਦਾ ਇਹ ਸ਼ੁੱਭ ਦਿਨ ਬੜੇ ਉਤਸ਼ਾਹ ਨਾਲ  ਮਨਾਇਆ।ਹੋਲੀ ਹੈ, ਹੋਲੀ ਹੈ ਦਾ ਗੀਤ ਗਾ ਕੇ ਇਸ ਮਾਹੌਲ ਨੂੰ ਹੋਰ ਅਨੰਦਮਈ ਬਣਾਇਆ ।  
            ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭ-ਕਾਮਨਾਵਾ ਭੇਜੀਆਂ ।
    ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਹੋਲੀ `ਤੇ ਚੰਗੀ ਸਿਹਤ, ਖੁਸ਼ਹਾਲੀ ਅਤੇ ਜ਼ਿੰਦਗੀ `ਚ ਹੋਲੀ ਦੇ ਰੰਗ ਭਰਨ ਦਾ ਅਸ਼ੀਰਵਾਦ ਦਿੱਤਾ ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply