ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਮਾਲ ਵਿਭਾਗ ਦੇ ਕੰਮਾਂ ਦੀ
ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਅਤੇ ਫੁੱਟਕਲ ਬਕਾਇਆ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।ਮੀੀਟੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਿਮਾਸ਼ੂੰ ਅਗਰਵਾਲ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਵਿਕਾਸ ਹੀਰਾ, ਰਜਤ ਉਬਰਾਏ, ਸ੍ਰੀਮਤੀ ਪਲਵੀ ਚੌਧਰੀ, ਐਸ.ਡੀ.ਐਮ ਅਸ਼ੋਕ ਸ਼ਰਮਾ, ਜਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਬਕਾਇਆ ਪਈਆਂ ਜਮ੍ਹਾਬੰਦੀਆਂ ਇੱਕ ਹਫ਼ਤੇ ਦੇ ਅੰਦਰ-ਅੰਦਰ ਦਾਖਲ ਕਰਨੀਆਂ ਯਕੀਨੀ ਬਣਾਈ ਜਾਣ।ਉਨ੍ਹਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮ੍ਹਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸੇ ਤਰ੍ਹਾਂ ਉਨ੍ਹਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।ਉਨਾਂ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਸੇਵਾ ਕੇਂਦਰ ਵਿਚ ਕਿਸੇ ਦੀ ਖੱਜ਼ਲ-ਖੁਆਰੀ ਨਹੀਂ ਹੋਣੀ ਚਾਹੀਦੀ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media