Saturday, September 26, 2026

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਇਆ ਨੌਜਵਾਨ ਗੁੰਮ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਰਪ੍ਰੀਤ ਸਿੰੰਘ ਹੈਪੀ ਪੁੱਤਰ ਚਰਨਜੀਤ ਸਿੰਘ ਆਪਣੇ ਪਰਿਵਾਰ ਨਾਲ ਸ੍ਰੀ PUNJ2003201908ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਇਆ ਜੋ ਕਿ ਆਪਣੇ ਪਰਿਵਾਰ ਨਾਲੋ ਦਰਸ਼ਨ ਕਰਦਿਆਂ  ਵਿੱਛੜ ਗਿਆ ਹੈ।ਜਿਸ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ।ਇਸ ਸਬੰਧੀ ਰਿਪੋਰਟ ਉਸ ਦੇ ਭਰਾ ਕੁਲਵਿੰਦਰ ਸਿੰਘ ਵਲੋਂ ਦਰਜ ਕਰਵਾਈ ਗਈ ਹੈ। ਗੁੰਮ ਹੋਏ ਵਿਅਕਤੀ ਦੀ ਉਮਰ ਕਰੀਬ 25 ਸਾਲ, ਕੱਦ 5-8 ਇੰਚ, ਰੰਗ ਕਣਕ ਭਿੰਨਾ, ਮੁੱਲਾ ਫੈਸ਼ਨ ਨੀਲੇ ਰੰਗ ਦਾ ਪਜਾਮਾ ਪਾਇਆ ਸਿਰ ਤੇ ਪੀਲਾ ਪਰਨਾ ਬੰਨਿਆ ਹੱਥ ਕੰਬਦੇ ਉਸ ਦੀ ਦਿਮਾਗੀ ਹਾਲਤ ਠੀਕ ਨਹੀ ਹੈ।ਪੁਲਿਸ ਨੇ ਇਸ ਸਬੰਧੀ ਰਿਪੋਰਟ ਦਰਜ ਕਰਕੇ ਭਾਲ ਸ਼ੁਰੂ ਕੀਤੀ ਹੈ ਅਤੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕੋਈ ਇਤਲਾਹ ਮਿਲੇ ਤਾਂ ਉਹ ਪੁਲਿਸ ਚੌਂਕੀ ਗਲਿਆਰਾ ਦੇ ਮੋਬਾਇਲ ਨੰਬਰ 94174-17004 `ਤੇ ਸੰਪਰਕ ਕਰਨ ਸਕਦਾ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply