ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੇਵਕ ਜਥਾ ਜੋੜੇ ਘਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਲੋਂ
ਸਥਾਨਕ ਚਾਟੀਵਿੰਡ ਚੌਕ ਵਿਖੇ 16ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਜਿਸ ਦੌਰਾਨ ਨਿਸ਼ਕਾਮ ਕੀਰਤੀਨਏ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਦਵਿੰਦਰ ਸਿੰਘ ਸੁਹਾਨੇ ਵਾਲੇ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ ਵਾਲਿਆਂ ਨੇ ਸ਼ਬਦ ਕੀਰਤਨ ਤੇ ਕਥਾ ਵਾਖਿਆਣ ਦੀ ਹਾਜਰੀ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ।ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਕਈ ਪੰਥਕ ਸ਼ਖਸ਼ੀਅਤਾਂ ਅਤੇ ਸੰਤਾਂ ਮਹਾਪੁਰਸ਼ਾਂ ਨੇ ਪਹੁੰਚ ਕੇ ਸੰਗਤਾਂ ਦੇ ਦਰਸ਼ਨ ਕੀਤੇ।ਸਮਾਗਮ ਦੌਰਾਨ ਗੁਰੂ ਘਰ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਸੇਵਕ ਜਥੇ ਦੇ ਪ੍ਰੇਮੀਆਂ ਨੂੰ ਭਾਈ ਗੁਰਇਕਬਾਲ ਸਿੰਘ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਜਿੰਦਰ ਸਿੰਘ ਮਹਿਤਾ ਵਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰਮੀਤ ਸਿੰਘ ਬਿੱਟੂ, ਹਰਦੀਪ ਸਿੰਘ ਹੀਰਾ, ਗਗਨਦੀਪ ਸਿੰਘ, ਅਮਨਦੀਪ ਸਿੰਘ ਅਤੇ ਅਮਨਦੀਪ ਸਿੰਘ ਵੀ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media