Thursday, July 30, 2026

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਪਾਬੰਦੀ – ਡੀ.ਸੀ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ Shiv Dular Singh DCਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ  ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਮਈ 2019 ਤੱਕ ਲਾਗੂ ਰਹੇਗਾ।

Check Also

ਪੀ.ਐਸ.ਟੀ.ਸੀ ਪੋਰਟਲ ‘ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਨਿਪਟਾਰਾ- ਅਨਿਲ ਠਾਕੁਰ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) –  ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ …

Leave a Reply