ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973
ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 12 ਜਨਵਰੀ 2019 ਤੱਕ ਲਾਗੂ ਰਹੇਗਾ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 16 ਮਈ 2019 ਤੱਕ ਲਾਗੂ ਰਹੇਗਾ।
Check Also
ਪੀ.ਐਸ.ਟੀ.ਸੀ ਪੋਰਟਲ ‘ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਨਿਪਟਾਰਾ- ਅਨਿਲ ਠਾਕੁਰ
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ …
Punjab Post Daily Online Newspaper & Print Media