ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ
ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 16 ਮਈ 2019 ਤੱਕ ਲਾਗੂ ਰਹੇਗਾ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media