Monday, July 6, 2026

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਸ੍ਰੀ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ Ban Orders1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।ਇਸ ਕਰਕੇ ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 15 ਮਈ 2019 ਤੱਕ ਲਾਗੂ ਰਹੇਗਾ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply