Sunday, December 22, 2024

ਗੁ. ਨਾਨਕ ਝੀਰਾ ਸਾਹਿਬ ਬਿਦਰ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸਮਾਜ ਨੂੰ ਸੁਖਾਵਾਂ ਬਣਾਉਣ ਲਈ ਅਹਿਮ ਹੈ ਗੁਰਮਤਿ ਵਿਚਾਰਧਾਰਾ- ਗਿ. ਹਰਪ੍ਰੀਤ ਸਿੰਘ
PUNJ2203201904ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਸੂਬਿਆਂ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਸਮਾਗਮ ਦੌਰਾਨ ਕਰਨਾਟਕਾ, ਆਂਧਰਾ ਪ੍ਰਦੇਸ਼, ਤੇਲੰਗਾਨਾ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਆਦਿ ਦੀ ਸੰਗਤ ਨੇ ਭਰਵੀਂ ਹਾਜ਼ਰੀ ਭਰੀ।
    ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਗਤ ਨੂੰ ਅਮੋਲਕ ਫਲਸਫਾ ਬਖ਼ਸ਼ਿਆ ਹੈ, ਜਿਸ ਨੂੰ ਅਪਣਾ ਕੇ ਅਸੀਂ ਹਰ ਤਰ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹਾਂ।ਉਨ੍ਹਾਂ ਆਖਿਆ ਕਿ ਗੁਰਮਤਿ ਵਿਚਾਰਧਾਰਾ ਸਮਾਜ ਨੂੰ ਸੁਖਾਵਾਂ ਬਣਾਉਣ ਲਈ ਅਹਿਮ ਵਿਚਾਰਧਾਰਾ ਹੈ।ਇਹ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ ਅਤੇ ਮਾਨਵੀ ਸਰੋਕਾਰਾਂ ਨਾਲ ਜੁੜੇ ਹਰ ਤਰ੍ਹਾਂ ਦੇ ਮਸਲਿਆਂ ਦਾ ਹੱਲ ਦਰਸਾਉਂਦੀ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਸੂਬਿਆਂ ਅੰਦਰ ਰੱਖੇ ਗਏ ਗੁਰਮਤਿ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸੰਗਤ ਨੂੰ ਸਾਰੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਾਰਾ ਦਿਨ ਚੱਲੇ ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ, ਭਾਈ ਜਰਨੈਲ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਕਰਨੈਲ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਹਰਿੰਦਰ ਸਿੰਘ ਅਲਵਰ, ਭਾਈ ਬਲਦੇਵ ਸਿੰਘ ਪਾਉਂਟਾ ਸਾਹਿਬ ਤੇ ਹੋਰ ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਸਮਾਗਮ ਸਮੇਂ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸਟੇਜ ਦੀ ਸੇਵਾ ਗਿਆਨੀ ਭਗਵਾਨ ਸਿੰਘ ਜੌਹਲ ਨੇ ਨਿਭਾਈ।
    ਇਸ ਮੌਕੇ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਪ੍ਰਧਾਨ ਬਲਬੀਰ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਕਮੇਟੀ ਮੈਂਬਰ  ਗੁਰਿੰਦਰ ਸਿੰਘ ਬਾਵਾ ਮੁੰਬਈ,  ਕੁਲਵੰਤ ਸਿੰਘ ਮੰਨਣ, ਸਰਵਣ ਸਿੰਘ ਕੁਲਾਰ, ਭਗਵੰਤ ਸਿੰਘ ਸਿਆਲਕਾ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ  ਸਕੱਤਰ ਸਿੰਘ ਤੇ ਨਿਸ਼ਾਨ ਸਿੰਘ, ਸਤਬੀਰ ਸਿੰਘ, ਲਹੌਰ ਸਿੰਘ ਬਿਦਰ, ਮੇਜਰ ਸਿੰਘ, ਕਵੀਸ਼ਰ ਭਾਈ ਰਣਜੀਤ ਸਿੰਘ ਪਨਵਾਂ, ਭਾਈ ਹਰਪ੍ਰੀਤ ਸਿੰਘ, ਭਾਈ ਦਲੀਪ ਸਿੰਘ, ਭਾਈ ਸੰਤੋਖ ਸਿੰਘ ਕਾਬਲ ਵਾਲੇ, ਭਾਈ ਖ਼ਜ਼ਾਨ ਸਿੰਘ, ਭਾਈ ਜਗਦੇਵ ਸਿੰਘ, ਭਾਈ ਸੁਖਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਰਟੌਲ, ਭਾਈ ਪ੍ਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਖ਼ਬਰ ਲਿਖੇ ਤੱਕ ਸਮਾਗਮ ਜਾਰੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply