Monday, December 23, 2024

ਜਿਲ੍ਹਾ ਪੱਧਰੀ ਤੰਬਾਕੂ ਹਟਾਓ- ਜੀਵਨ ਬਚਾਓ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਆਮ ਲੋਕਾਂ ਦੀ ਸਿਹਤ ਨੂੰ ਨਸ਼ਿਆ ਤੋਂ ਰਹਿਤ ਅਤੇ ਤੰਦਰੁਸਤ ਰੱਖਣ ਲਈ PUNJ2301201902ਸਿਹਤ ਵਿਭਾਗ ਵਲੋਂ ਸਮੇ-ਸਮੇ `ਤੇ ਯਤਨ ਕੀਤੇ ਜਾਦੇ ਹਨ।ਇਨਾਂ ਯਤਨਾ ਤਹਿਤ ਡਾਇਰੈਕਟਰ ਫੈਮਲੀ ਵੈਲਫੇਅਰ ਡਾ. ਸ਼ਮਸ਼ੇਰ ਸਿੰਘ ਅਤੇ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਜਿਲਾ੍ਹ ਪੱਧਰੀ ਤੰਬਾਕੂ ਹਟਾੳ-ਜੀਵਨ ਬਚਾੳ ਵਰਕਸ਼ਾਪ ਦਾ ਆਯੋਜਨ ਕੀਤਾ ਗੀਆ।
    ਇਸ ਵਰਕਸ਼ਾਪ `ਚ ਬਲਾਕਾਂ ਤੋਂ ਆਏ ਵੱਖ ਵੱਖ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ ਅਤੇ ਸੈਨਟਰੀ ਇੰਸਪੈਕਟਰਾ ਵਲੋ ਸ਼ਮੂਲੀਅਤ ਕੀਤੀ ਗਈ।ਡਾਇਰੈਕਟਰ ਫੈਮਲੀ ਵੈਲਫੇਅਰ ਡਾ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਹਰੇਕ ਵਿਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ `ਚ ਤੰਬਾਕੂ ਪਦਾਰਥਾਂ ਦੀ ਵਿਕਰੀ / ਸੇਵਨ ਤੇ ਕਾਨੂੰਨੀ ਮਨਾਹੀ ਹੈ” ਅਤੇ 18 ਸਾਲ ਦੀ ਉਮਰ ਤੋ ਘੱਟ ਬੱਚੇ ਨੂੰ ਤੰਬਾਕੂ ਪਦਾਰਥ ਸੇਵਨ ਤੇ ਵੇਚਣ ਦੀ ਵੀ ਮਨਾਹੀ ਹੈ।ਉਨਾਂ ਨੇ ਹੋਰ ਜਾਣਕਾਰੀ ਦਸਦੇ ਹੋਏ ਕਿਹਾ ਕਿ ਰਾਜ ਵਿੱਚ ਡਰੱਗ ਅਤੇ ਕੋਸਮੈਟਿਕ ਅੇਕਟ ਅਧੀਨ ਈ- ਸਿਗਰੇਟ ਨੂੰ ਅਨ ਅਪਰੂਵਡ ਡਰੱਗ ਐਲਾਨ ਕੀਤਾ ਜਾ ਚੁੱਕਾ ਹੈ।ਸਿਵਲ ਸਰਜਨ ਅੰਮ੍ਰਿਤਸਰ ਡਾ. ਹਰਦੀਪ ਸਿੰਘ ਘਈ ਨੇ ਦੱਸਿਆ ਕਿ ਜੂਵੈਨਾਈਲ ਜਸਟਿਸ (ਕੇਅਰ ਅਤੇ ਪ੍ਰੋਟੈਕਸ਼ਨ ਆਫ ਚਿਲਡਰਨ) ਅੇਕਟ 2015 ਅਨੁਸਾਰ ਬੱਚਿਆ ਨੂੰ ਤੰਬਾਕੂ ਪੇਸ਼ ਕਰਨ ਤੇ 7  ਸਾਲ ਦੀ ਕੈਦ ਹੋ ਸਕਦੀ ਹੈ।
    ਡਾ. ਨਰੇਸ਼ ਚਾਵਲਾ ਜਿਲ੍ਹਾ ਨੋਡਲ ਅਵਸਰ ਤੰਬਾਕੂ ਪ੍ਰੋਗਰਾਮ ਨੇ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਦੀ ਇਸ ਵਰਕਸ਼ਾਪ ਦਾ ਮੁੱਖ ਮਕਸਦ ਛੋਟੀ ਉਮਰ ਵਿੱਚ ਤੰਬਾਕੂ ਦੇ ਸੇਵਨ ਨੂੰ ਰੋਕਣ ਬਾਰੇ ਜਾਗਰੂਕ ਕਰਨਾ ਹੈ।ਯੁਵਾ ਪੀੜੀ ਵਿੱਚ 18 ਸਾਲ ਤੋ ਛੋਟੀ ਉਮਰ ਦੇ ਬੱਚਿਆ ਵਿੱਚ ਖਾਣ ਵਲੇ ਤੰਬਾਕੂ ਦਾ ਬਹੁਤ ਰੁਝਾਣ ਵੇਖਿਆ ਗਿਆ ਹੈ ਜਿਵੇ ਕਿ ਚੈਨੀ ਖੈਨੀ, ਜਰਦਾ ਅਤੇ ਹੁੱਕਾ ਆਦਿ।ਖਾਣ ਵਾਲੇ ਤੰਬਾਕੂ ਦੇ ਸੇਵਨ ਨਾਲ ਮੂੰਹ ਦਾ ਕੈਸਰ, ਗਲੇ ਦਾ ਕੈਸਰ ਅਤੇ ਫੇਫੜੇ ਦਾ ਕੈਸਰ ਹੋਣ ਦਾ ਖਤਰਾ ਸਭ ਤੋ ਜਿਆਦਾ ਹੁੰਦਾ ਹੈ।ਇਸ ਮੌਕੇ ਜਿਲਾ ਐਪੀਡੀਮੋਲੋਜਿਸਟ ਡਾ. ਮਦਨ ਮੋਹਨ, ਅਮਰਦੀਪ ਸਿੰਘ ਅਤੇ ਆਰੂਸ਼ ਭੱਲਾ ਆਦਿ ਮੋਜੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply