Thursday, February 26, 2026

ਪੁੱਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ਦੀ ਮਨਾਹੀ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ Shiv Dular Singh DCਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
    ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਈ ਪੁਲੀਆਂ ਅਤੇ ਸੜਕਾਂ ਬਿਨਾਂ ਰੇਲਿੰਗ ਦੇ ਹਨ।ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ’ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 15 ਮਈ 2019 ਤੱਕ ਲਾਗੂ ਰਹੇਗਾ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply