ਬਾਬਾ ਬਕਾਲਾ/ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ
ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਗੁਰਮਤਿ ਕਰਵਾਇਆ ਗਿਆ, ਜਿਸ ਵਿਚ ਸੰਗਤ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ।ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਨੰਦ ਸਿੰਘ, ਭਾਈ ਹਰਨਾਮ ਸਿੰਘ ਅਤੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਧਰਮ ਪ੍ਰਚਾਰ ਕਮੇਟੀ ਦੇ ਸੀਨੀਅਰ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਗਤ ਦੇ ਉਧਾਰ ਲਈ ਵਿਲੱਖਣ ਅਤੇ ਨਿਰਾਲੀ ਵਿਚਾਰਧਾਰਾ ਦਿੱਤੀ ਹੈ, ਜਿਸ ਨੂੰ ਅਪਣਾ ਕੇ ਅਸੀਂ ਆਪਣਾ ਜੀਵਨ ਸੁਖਮਈ ਬਣਾ ਸਕਦੇ ਹਾਂ।ਉਨ੍ਹਾਂ ਸੰਗਤ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਆਪੋ ਆਪਣੇ ਘਰਾਂ ਅੰਦਰ ਗੁਰਸਿੱਖੀ ਦਾ ਪ੍ਰਚਾਰ ਕਰਨ ਲਈ ਅਪੀਲ ਕੀਤੀ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ, ਪ੍ਰਚਾਰਕ ਭਾਈ ਜਸਪਾਲ ਸਿੰਘ, ਭਾਈ ਜੱਜ ਸਿੰਘ, ਭਾਈ ਗੁਰਭੇਜ ਸਿੰਘ, ਭਾਈ ਬਲਵੰਤ ਸਿੰਘ ਤੇ ਮਨਦੀਪ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਸਮਾਗਮ ਦੌਰਾਨ ਰਾਗੀ, ਪ੍ਰਚਾਰਕ ਤੇ ਕਥਾਵਾਚਕਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਭਲਾਈਪੁਰ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਮੈਨੇਜਰ ਸਤਿੰਦਰ ਸਿੰਘ ਬਾਜਵਾ, ਮੀਤ ਮੈਨੇਜਰ ਮੋਹਣ ਸਿੰਘ ਕੰਗ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media