ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਅਮਨ) – ਬ੍ਰਹਮ ਗਿਆਨੀ ਬਾਬਾ ਮਸਤ ਰਾਮ ਜੀ ਦੇ ਤਪ ਅਸਥਾਨ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮਨਾਏ ਗਏ 80ਵੇਂ ਹੋਲਾ-ਮਹੱਲਾ ਸਮਾਗਮਾਂ ਦੌਰਾਨ ਸੁਰੱਖਿਆ ਵਜੋਂ ਤੈਨਾਤ ਰਹੇ ਪੁਲਿਸ ਮੁਲਾਜਮਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਕਮੇਟੀ ਪ੍ਰਧਾਨ ਸਵਿੰਦਰ ਸਿੰਘ ਸੰਧੂ ਨੇ ਇੰਸਪੈਕਟਰ ਸਵਿੰਦਰ ਸਿੰਘ, ਹੈਡ ਕਾਂਸਟੇਬਲ ਸੁਖਬੀਰ ਸਿੰਘ ਤੇ ਮਨੀਸ਼ ਕੁਮਾਰ, ਮਹਿਲਾ ਮੁਲਾਜਮਾਂ ਲਵਜੀਤ ਕੌਰ, ਰਾਜਵਿੰਦਰ ਕੌਰ, ਮਨਪ੍ਰੀਤ ਕੌਰ, ਰਮਨਜੀਤ ਕੌਰ, ਸੰਦੀਪ ਕੌਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ।ਇੰਸਪੈਕਟਰ ਸਵਿੰਦਰ ਸਿੰਘ ਨੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਤੇ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …