Sunday, March 22, 2026

ਹਰਿਆਣਾ ’ਚ ਸਿੱਖਾਂ ’ਤੇ ਹਮਲੇ ਅਤੇ ਯੁਨੀਵਰਸਿਟੀ ਵਲੋਂ ਐਨਥਮ ਬਦਲਣਾ ਬਰਸ਼ਾਦਤਯੋਗ ਨਹੀਂ – ਦਮਦਮੀ ਟਕਸਾਲ

ਮਹਿਤਾ ਚੌਕ, 26 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਮੁਖੀ ਸੰਤ ਗਿਆਨੀ ਹਰਨਾਮ ਸਿੰਘ Harnam Singh Dhumaਖਾਲਸਾ ਨੇ ਹਰਿਆਣਾ ਦੇ ਪਿੰਡ ਬਦਸੂਈ ਵਿਖੇ ਦੰਗਾਕਾਰੀਆਂ ਵਲੋਂ ਗੁਰਦਵਾਰਾ ਸਾਹਿਬ ’ਤੇ ਹਮਲਾ ਕਰ ਕੇ  ਨਿਰਦੋਸ਼ ਸਿੰਘ ਨੂੰ ਜਾਨੋਂ ਮਾਰਨ ਤੇ ਦਰਜਨਾਂ ਨੂੰ ਸਖਤ ਜਖਮੀ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ’ਵਰਸਿਟੀ ਐਨਥਮ (ਧੰਨ) ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ’ਦੇਹਿ ਸ਼ਿਵਾ ਬਰ ਮੋਹਿ’ ਦੀ ਪਰੰਪਰਾਗਤ ਧੁੰਨ ਦੀ ਥਾਂ ਇਕ ਕਵੀ ਦੀ ਕਵਿ ਰਚਨਾ ਲਾਗੂ ਕਰਨ ਦੇ ਯੂਨੀਵਰਸਿਟੀ ਦੇ ਫੈਸਲੇ ਦੀ ਭਰਪੂਰ ਨਿਖੇਧੀ ਕੀਤੀ ਜਾ ਰਹੀ ਹੈ।
ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਉਕਤ ਦੋਹਾਂ ਮਾਮਲਿਆਂ ਨੂੰ ਲੈ ਕੇ ਸਿੱਖ ਜਗਤ ਵਿਚ ਭਾਰੀ ਰੋਸ ਹੈ। ਉਹਨਾਂ ਉਕਤ ਯੂਨੀਵਰਸਿਟੀ ਦੇ ਪ੍ਰਬੰਧਕਾਂ ਦੇ ਉਕਤ ਕਦਮ ਪ੍ਰਤੀ ਸਖਤ ਤਾੜਣਾ ਕਰਦਿਆਂ ਆਪਣੇ ਫੈਸਲੇ ਤੁਰੰਤ ਬਦਲਣ ਅਤੇ ਐਨਥਮ ਲਈ ਗੁਰੂ ਸਾਹਿਬ ਦਾ ਸ਼ਬਦ ਬਰਕਰਾਰ ਰਖਣ ਜਾਂ ਫਿਰ ਸਿੱਖ ਸੰਗਤਾਂ ਦੇ ਰੋਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਲਈ ਕਿਹਾ।ਉਹਨਾਂ ਕਿਹਾ ਕਿ ਯੂਨੀਵਰਸਿਟੀ ਵਲੋਂ ਗੁਰੂ ਸਾਹਿਬ ਦੇ ਸ਼ਬਦ ਦੀ ਥਾਂ ਕਿਸੇ ਵੀ ਕਵੀ ਦੀ ਰਚਨਾ ਨੂੰ ਨਹੀਂ ਦਿਤਾ ਜਾ ਸਕਦਾ।ਅਜਿਹਾ ਵਰਤਾਰਾ ਗੁਰੂ ਸਾਹਿਬ ਦੇ ਸ਼ਬਦ ਦੀ ਨਿਰਾਦਰ ਦੇ ਤੁਲ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਸੇ ਦੌਰਾਨ ਦਮਦਮੀ ਟਕਸਾਲ ਮੁੱਖੀ ਨੇ ਹਰਿਆਣਾ ਦੇ ਪਿੰਡ ਬਦਸੂਈ ਵਿਖੇ ਗੁਰਦਵਾਰਾ ਸਾਹਿਬ ’ਤੇ ਹਮਲਾ ਕਰਨ ਵਾਲੇ ਦੰਗਾਕਾਰੀਆਂ ਖਿਲਾਫ ਸਖਤ ਕਦਮ ਚੁੱਕਣ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਢਿਲ ਅਤੇ ਸਿਖ ਭਾਈਚਾਰੇ ਪ੍ਰਤੀ ਕਮਜੋਰ ਨੀਤੀਆਂ ਕਾਰਨ ਆਏ ਦਿਨ ਹਰਿਆਣਾ ਵਿਚ ਸ਼ਰਾਰਤੀ ਅਨਸਰ ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ।ਉਹਨਾਂ ਕਿਹਾ ਕਿ ਦੂਜੇ ਰਾਜਾਂ ਵਿਚ ਘਟਗਿਣਤੀ ਸਿੱਖ ਭਾਈਚਾਰੇ ’ਤੇ ਹੋ ਰਹੇ ਜਾਨ ਲੇਵਾ ਹਮਲੇ ਅਤੇ ਉਹਨਾਂ ਦੀਆਂ ਜਾਇਦਾਤਾਂ ਦੀ ਸਾੜਫੂਕ ਚਿੰਤਾ ਦਾ ਵਿਸ਼ਾ ਹਨ।ਉਨਾਂ ਕਿਹਾ ਕਿ ਸਿੱਖਾਂ ‘ਤੇ ਹੋ ਰਹੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ, ਇਹੋ ਜਿਹੇ ਫ਼ਿਰਕੂ ਹਮਲੇ ਦੇਸ਼ ਦੇ ਹਿੱਤ ‘ਚ ਵੀ ਨਹੀਂ ਹੋਵੇਗਾ।ਦਮਦਮੀ ਟਕਸਾਲ ਮੁਖੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਵੀ ਇਸ ਮੁੱਦੇ `ਤੇ ਅੱਗੇ ਆਉਣ ਲਈ ਕਿਹਾ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply