ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ
ਤਹਿਤ ਇਬਾਦਤ ਸਪੈਸ਼ਲ ਸਕੂਲ ਨਜਦੀਕ ਟੀ.ਬੀ ਹਸਪਤਾਲ ਵਿਖੇ ਸਪੈਸ਼ਲ ਬੱਚਿਆਂ ਨੂੰ ਵੋਟਾਂ ਬਣਾਉਣ ਅਤੇ ਵੋਟਾਂ ਪਾਉਣ ਬਾਰੇ ਜਾਣਕਾਰੀ ਦੇਣ ਲਈ ਇਕ ਸਪੈਸ਼ਲ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਸ੍ਰ ਨਰਿੰਦਰ ਸਿੰਘ ਪਨੂੰ ਸਮਾਜਿਕ ਸੁਰੱਖਿਆ ਅਫਸਰ ਨੇ ਸਪੈਸ਼ਲ ਬੱਚਿਆਂ ਨੂੰ ਵੋਟਾਂ ਨਾਲ ਸਬੰਧਤ ਐਪ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਈ.ਵੀ.ਐਮ ਮਸ਼ੀਨਾਂ ਸਬੰਧੀ ਵੀ ਸਮਝਾਇਆ ਗਿਆ।ਪਨੂੰ ਵੱਲੋਂ ਚੋਣ ਪ੍ਰਕਿਰਿਆ ਵਿੱਚ ਹਰੇਕ ਵੋਟਰ ਦੇ ਅਹਿਮ ਰੋਲ ਬਾਰੇ ਵੀ ਬੱਚਿਆਂ ਨੂੰ ਦੱਸਿਆ।ਉਨ੍ਹਾਂ ਕਿਹਾ ਕਿ ਸਰਕਾਰ ਦੀ ਚੋਣ ਕਰਨ ਵਿੱਚ ਹਰੇਕ ਵੋਟਰ ਦਾ ਯੋਗਦਾਨ ਹੁੰਦਾ ਹੈ ਅਤੇ ਵੋਟ ਸਬੰਧੀ ਆਪਣੇ ਹੱਕ ਦੀ ਸੁਚੱਜੇ ਢੰਗ ਨਾਲ ਨਿਡਰ ਹੋ ਕੇ ਵੋਟ ਪਾਉਣ ਬਾਰੇ ਦੱਸਿਆ ਗਿਆ।ਕੈਂਪ ਦੌਰਾਨ ਸਪੈਸ਼ਲ ਬੱਚਿਆਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media